Nation Post

ਅਬੋਹਰ ‘ਚ ਬਜ਼ੁਰਗ ਨੇ ਬੀਮਾਰੀ ਤੋਂ ਤੰਗ ਹੋ ਕੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ |

ਅਬੋਹਰ ਸ਼ਹਿਰ ਦੇ ਨਿਊ ਕੈਲਾਸ਼ ਨਗਰ ਦੇ ਰਹਿਣ ਵਾਲੇ ਇੱਕ ਬਜ਼ੁਰਗ ਨੇ ਆਪਣੀ ਬੀਮਾਰੀ ਤੋਂ ਤੰਗ ਆ ਕੇ ਬੀਤੀ ਰਾਤ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਬਜ਼ੁਰਗ ਦੀ ਲਾਸ਼ ਦੇ ਟੁਕੜੇ-ਟੁਕੜੇ ਹੋ ਗਏ | ਪੁਲਿਸ ਨੇ ਰੇਲਵੇ ਲਾਈਨ ਤੋਂ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਭੇਜਿਆ ਹੈ।

ਸੂਚਨਾ ਦੇ ਅਨੁਸਾਰ ਨਰਾਇਣ ਸੇਵਾ ਸਮਿਤੀ ਪ੍ਰਧਾਨ ਰਾਜੂ ਚਰਾਇਆ ਨੂੰ ਸੋਮਵਾਰ ਸਵੇਰੇ 7 ਵਜੇ ਜਾਣਕਾਰੀ ਮਿਲੀ ਕਿ ਸੀਤੋ ਰੋਡ ‘ਤੇ ਰੇਲਵੇ ਲਾਈਨ ਦੇ ਨੇੜੇ ਇੱਕ ਵਿਅਕਤੀ ਦੀ ਲਾਸ਼ ਪਈ ਹੋਈ ਹੈ। ਜਾਣਕਾਰੀ ਮਿਲਣ ‘ਤੇ ਤਰੁੰਤ ਉਹ ਆਪਣੀ ਟੀਮ ਦੇ ਬਿੱਟੂ ਨਰੂਲਾ ਅਤੇ ਰਵੀ ਸਮੇਤ ਮੌਕੇ ‘ਤੇ ਪੁੱਜ ਗਏ। ਜੀਆਰਪੀ ਪੁਲੀਸ ਦੇ ਏਐਸਆਈ ਕੁਲਵੰਤ ਵੀ ਨਾਲ ਹੀ ਆਏ ਸੀ।

ਪੁਲਿਸ ਨੇ ਦੱਸਿਆ ਹੈ ਕਿ ਮ੍ਰਿਤਕ ਦੀ ਪਛਾਣ ਮੰਗਾ ਸਿੰਘ ਪੁੱਤਰ ਕਪੂਰ ਸਿੰਘ ਉਮਰ 60 ਸਾਲ ਵਾਸੀ ਨਿਊ ਕੈਲਾਸ਼ ਨਗਰ ਵਜੋਂ ਕੀਤੀ ਗਈ ਹੈ। ਪਰਿਵਾਰ ਦੇ ਮੈਬਰਾਂ ਦਾ ਕਹਿਣਾ ਹੈ ਕਿ ਮੰਗਾ ਸਿੰਘ ਲੰਬੇ ਸਮੇਂ ਤੋਂ ਗੋਡਿਆਂ ਦੀ ਬਿਮਾਰੀ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਜੀਆਰਪੀ ਪੁਲਿਸ ਵੱਲੋ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

Exit mobile version