Nation Post

ਕਪੂਰਥਲਾ ਦੇ ਗੁਰਦੁਆਰਾ ਸ੍ਰੀ ਬਾਵਿਆਂ ਸਾਹਿਬ ‘ਚ ਨਿਹੰਗਾਂ ਦੀ ਹੋਈ ਲੜਾਈ,ਚਲਾਈਆਂ ਕਿਰਪਾਨਾਂ |

ਕਪੂਰਥਲਾ ਦੇ ਅੰਮ੍ਰਿਤਸਰ ਰੋਡ ‘ਤੇ ਸਥਿਤ ਗੁਰਦੁਆਰਾ ਸ੍ਰੀ ਬਾਵਿਆਂ ਸਾਹਿਬ ਵਿਖੇ ਅੱਜ ਸਵੇਰੇ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ,ਜਿਸ ਦੌਰਾਨ ਨਿਹੰਗਾਂ ਨੇ ਇੱਕ-ਦੂਜੇ ‘ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ।

ਸੂਚਨਾ ਦੇ ਅਨੁਸਾਰ ਇਸ ਲੜਾਈ ਵਿੱਚ 4 ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਲਿਜਾਇਆ ਗਿਆ ਹੈ। ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕੀਤਾ ਗਿਆ ਹੈ।

ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਚੁੱਕੀ ਹੈ । ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸ੍ਰੀ ਬਾਵਿਆਂ ਸਾਹਿਬ ‘ਚ ਪਿਛਲੇ ਲੰਬੇ ਸਮੇਂ ਤੋਂ ਸੇਵਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।

Exit mobile version