Nation Post

ਪੰਜਾਬ ਕੈਬਿਨਟ ਦੀ ਮੀਟਿੰਗ ਹੋਵੇਗੀ ਜਲੰਧਰ ‘ਚ,ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਪੰਜਾਬ ਦੇ ਵਿਕਾਸ ਕਾਰਜਾਂ ਤੇ ਹੋਵੇਗੀ ਗੱਲਬਾਤ |

ਪੰਜਾਬ ਕੈਬਨਿਟ ਦੀ ਮੀਟਿੰਗ 17 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਇਹ ਮੀਟਿੰਗ ਜਲੰਧਰ ਦੇ ਸਰਕਟ ਹਾਊਸ ਵਿਖੇ ਰੱਖੀ ਗਈ ਹੈ। ਇਸ ‘ਚ ਜਲੰਧਰ ਸਣੇ ਪੂਰੇ ਪੰਜਾਬ ਦੇ ਵਿਕਾਸ ਕਾਰਜਾਂ ਤੇ ਚਰਚਾ ਹੋਵੇਗੀ ‘ਤੇ ਪ੍ਰਵਾਨਗੀ ਦਿੱਤੀ ਜਾਏਗੀ। ਇਸ ਦੀ ਸੂਚਨਾ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡਿਆ ਤੇ ਸਾਂਝੀ ਕੀਤੀ ਹੈ।

ਸੀਐਮ ਭਗਵੰਤ ਮਾਨ ਨੇ ਆਪਣੇ ਟਵੀਟ ਤੇ ਟੈਗ ਲਾਈਨ ‘ਸਰਕਾਰ ਤੁਹਾਡੇ ਦੁਆਰ’ ਰੱਖੀ ਹੋਈ ਹੈ। ਇਸ ਤੋਂ ਮਗਰੋਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਦੇ ਅਨੁਸਾਰ 17 ਮਈ ਨੂੰ ਜਲੰਧਰ ਸਰਕਟ ਹਾਊਸ ਵਿਖੇ ਸਵੇਰੇ 10.30 ਵਜੇ ਕੈਬਨਿਟ ਮੀਟਿੰਗ ਕਰਨ ਵਾਲੀ ਹੈ। ਇਸ ਮੀਟਿੰਗ ‘ਚ ਸਭ ਪੁਰਾਣੇ ਬਕਾਏ ਕੇਸਾਂ ਨੂੰ ਸੁਲਝਾਉਣ ਬਾਰੇ ਚਰਚਾ ਹੋਵੇਗੀ ਤੇ ਤੁਰੰਤ ਫੈਸਲਾ ਕੀਤਾ ਜਾਵੇਗਾ।

ਪੰਜਾਬ ਨਾਲ ਸਬੰਧ ਰੱਖਦੇ ਸਾਰੇ ਵੱਡੇ ਫੈਸਲੇ ਮਾਨਯੋਗ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਹੀ ਕੀਤੇ ਗਏ ਹਨ। ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਲੁਧਿਆਣਾ ਵਿੱਚ ਰੱਖੀ ਗਈ ਸੀ। ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ‘ਸਰਕਾਰ ਆਪਕੇ ਦੁਆਰ’ ਤਹਿਤ ਅਲੱਗ-ਅਲੱਗ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਬਨਿਟ ਮੀਟਿੰਗਾਂ ਹੋਣਗੀਆਂ । ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਸੀ ਕਿ ਜਿਨ੍ਹਾਂ ਥਾਵਾਂ ‘ਤੇ ਕੈਬਨਿਟ ਮੀਟਿੰਗ ਰੱਖੀ ਜਾਵੇਗੀ, ਪੂਰਾ ਦਿਨ ਸਰਕਾਰ ਉੱਥੇ ਹੀ ਰੁਕੇਗੀ।

Exit mobile version