Nation Post

ਪੰਜਾਬ ਦੇ ਬਜਟ ਸੈਸ਼ਨ ਦੀ ਹੋਈ ਸ਼ੁਰੂਆਤ, 27 ਨੂੰ ਪੇਪਰ ਰਹਿਤ ਬਜਟ ਪੇਸ਼ ਕਰੇਗੀ ਮਾਨ ਸਰਕਾਰ

ਚੰਡੀਗੜ੍ਹ: ਪੰਜਾਬ ਸਰਕਾਰ ਦਾ ਵਿਧਾਨ ਸਭਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਸਦਨ ਦੇ ਮੈਂਬਰ ਅੱਜ ਇਸ ਸੈਸ਼ਨ ਵਿੱਚ ਹਿੱਸਾ ਲੈਣਗੇ। ਇਹ ਸੈਸ਼ਨ 30 ਜੂਨ ਤੱਕ ਚੱਲੇਗਾ, ਜਦਕਿ 27 ਜੂਨ ਨੂੰ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ, ਜੋ ਪੇਪਰ ਰਹਿਤ ਹੋਵੇਗਾ। ਵਿਧਾਇਕਾਂ ਨੂੰ ਬਜਟ ਐਪ ਰਾਹੀਂ ਹੀ ਉਪਲਬਧ ਕਰਵਾਇਆ ਜਾਵੇਗਾ।… ਦੱਸਿਆ ਜਾ ਰਿਹਾ ਹੈ ਕਿ ਸਰਕਾਰ ਇਸ ਸੈਸ਼ਨ ‘ਚ ਇਕ ਵਿਧਾਇਕ-ਇਕ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਪ੍ਰਸਤਾਵ ਲਿਆਏਗੀ। ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਨਾਲ ਹੋਈ। ਇਸ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਸ਼ਰਧਾਂਜਲੀ ਦਿੱਤੀ ਗਈ।

ਇਸ ਦੌਰਾਨ ਵਿਰੋਧੀ ਪਾਰਟੀਆਂ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆਂ ‘ਤੇ ਸੱਤਾਧਾਰੀ ‘ਆਪ’ ਵਿਰੁੱਧ ਹਮਲਾਵਰ ਹੋਣਗੀਆਂ। ਵਿਰੋਧੀ ਧਿਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਤਿਆਰੀ ਕਰ ਰਹੇ ਹਨ।

Exit mobile version