Nation Post

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ, ਦੇਸ਼ ਦੀਆਂ ਸਿਆਸੀ ਸ਼ਖਸੀਅਤਾਂ ਵੀ ਪਹੁੰਚਣਗੀਆਂ|

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਦੇਹਾਂਤ ਹੋ ਗਿਆ ਸੀ। 75 ਸਾਲ ਦੇ ਸਿਆਸੀ ਸਫ਼ਰ ਦੌਰਾਨ ਪੰਜ ਵਾਰ ਪੰਜਾਬ ਦੇ CM ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੋਣ ਵਾਲੀ ਹੈ। ਇਸ ਲਈ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ‘ਚ ਪੰਡਾਲ ਲਗਾਏ ਗਏ ਹਨ। ਜਿੱਥੇ ਦੇਸ਼ ਦੀਆਂ ਮੰਨੀਆਂ-ਪ੍ਰਮੰਨੀਆਂ ਹਸਤੀਆਂ ਤੋਂ ਬਿਨ੍ਹਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੀ ਅਰਦਾਸ ‘ਚ ਸ਼ਾਮਿਲ ਹੋਣਗੇ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿਚ ਸ਼ਰਧਾਂਜਲੀ ਅਰਪਣ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਵਿਸ਼ੇਸ਼ ਤੌਰ ‘ਤੇ ਪਿੰਡ ਬਾਦਲ ਪਹੁੰਚਣ ਵਾਲੇ ਹਨ। ਦਰਅਸਲ, ਉਹ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ‘ਤੇ ਅੰਤਿਮ ਦਰਸ਼ਨਾਂ ਲਈ ਵੀ ਨਹੀਂ ਆ ਸਕੇ ਸੀ |

Exit mobile version