Nation Post

ਬਾਗੀਆਂ ‘ਤੇ ਸਖ਼ਤੀ: ਕਾਂਗਰਸ ਨੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਬਾਹਿਰ ਦਾ ਰਸਤਾ ਦਿਖਾਈਆਂ

ਚੰਡੀਗੜ੍ਹ (ਸਰਬ): ਲੋਕ ਸਭਾ ਚੋਣਾਂ-2024 ‘ਚ ਕਾਂਗਰਸ ਦੇ ਚੰਗੇ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਕਾਂਗਰਸ ਸਖਤੀ ਦੇ ਮੂਡ ‘ਚ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਕਾਂਗਰਸ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਦੱਸ ਦੇਈਏ ਕਿ ਹਲਕਾ ਬਾਘਾ ਪੁਰਾਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਦੇ ਬੇਟੇ ਕਮਲਜੀਤ ਸਿੰਘ ਬਰਾੜ ਨੇ ਰਾਜਾ ਵੜਿੰਗ ਖਿਲਾਫ ਚੋਣ ਲੜੀ ਸੀ।

ਪਾਰਟੀ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਹੁਣ ਰਾਜਾ ਵੜਿੰਗ ਨੇ ਹਾਈਕਮਾਂਡ ਨਾਲ ਸਲਾਹ ਕਰਕੇ ਬਾਗੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲੀ ਕਾਰਵਾਈ ਬਾਘਾ ਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਖ਼ਿਲਾਫ਼ ਕੀਤੀ ਗਈ ਹੈ।

Exit mobile version