Nation Post

ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਹੋਣ ‘ਤੇ ਬੋਲੇ CM ਮਾਨ- ਲੋਕਾਂ ਦੀ ਚੁਣੀ ਸਰਕਾਰ ਨੂੰ ਕੰਮ ਨਾ ਕਰਨ ਦੇਣਾ ਲੋਕਤੰਤਰ ਦਾ ਕਤਲ

cm mann

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਸੀਐਮ ਮਾਨ ਨੇ ਲਾਈਵ ਹੋ ਕੇ ਕਿਹਾ, ਕੈਬਨਿਟ ਨੇ ਸਰਬਸੰਮਤੀ ਨਾਲ 27 ਸਤੰਬਰ ਨੂੰ ਦੁਬਾਰਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਜਿਸ ਵਿੱਚ ਬਿਜਲੀ ਅਤੇ ਪਰਾਲੀ ਦੇ ਮੁੱਦੇ ਵਿਧਾਨ ਸਭਾ ਦੇ ਸਪੀਕਰ ਦੀ ਆਗਿਆ ਨਾਲ ਵਿਚਾਰੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦਿਨ ਸੱਦਣ ਦੀ ਇਜਾਜ਼ਤ ਦੇਣ ਤੋਂ ਬਾਅਦ ਸੈਸ਼ਨ ਨੂੰ ਰੱਦ ਕਰਨਾ ਬਹੁਤ ਦੁਖਦਾਈ ਘਟਨਾ ਹੈ। ਇਸ ਦੇ ਖਿਲਾਫ ਅਸੀਂ ਸੁਪਰੀਮ ਕੋਰਟ ਤੱਕ ਪਹੁੰਚ ਕਰਾਂਗੇ, ਤਾਂ ਜੋ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾ ਸਕੇ।

ਸੀਐਮ ਮਾਨ ਨੇ ਕਿਹਾ ਲੋਕਤੰਤਰ ਵਿੱਚ ਲੋਕ ਵੱਡੇ ਹੁੰਦੇ ਹਨ। ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ ਲੋਕਤੰਤਰ ਦਾ ਕਤਲ ਹੈ। ਅੱਜ ਦੀ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਸੀਐਮ ਮਾਨ ਨੇ ਕਿਹਾ ਨਦੀਆਂ ਨੂੰ ਬੰਨ੍ਹਿਆ ਨਹੀਂ ਜਾ ਸਕਦਾ, ਨਦੀਆਂ ਆਪਣਾ ਰਸਤਾ ਬਣਾਉਂਦੀਆਂ ਹਨ। ਇਨਕਲਾਬ ਜਿੰਦਾਬਾਦ..!

Exit mobile version