Nation Post

ਹਿੰਦੂਆਂ ਨੂੰ ਕੈਨੇਡਾ ਛੱਡਣ ਦੀ ਧਮਕੀ,ਗੁਰਪਤਵੰਤ ਪੰਨੂ ਦਾ ਵੱਡਾ ਐਲਾਨ

ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਦਰਮਿਆਨ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਦੋ ਨਵੀਆਂ ਵੀਡੀਓਜ਼ ਜਾਰੀ ਕੀਤੀਆਂ ਹਨ। ਇੱਕ ਵੀਡੀਓ ਵਿੱਚ ਉਸ ਨੇ ਕੈਨੇਡਾ ਵਿੱਚ ਰਹਿੰਦੇ ਹਿੰਦੂਆਂ ਨੂੰ ਧਮਕੀ ਦਿੱਤੀ ਹੈ। ਪੰਨੂੰ ਨੇ ਕਿਹਾ ਹੈ ਕਿ ਹਿੰਦੂਆਂ ਦਾ ਦੇਸ਼ ਭਾਰਤ ਹੈ ਤੇ ਉਨ੍ਹਾਂ ਨੂੰ ਕੈਨੇਡਾ ਛੱਡ ਕੇ ਭਾਰਤ ਵਾਪਸ ਜਾਣਾ ਚਾਹੀਦਾ ਹੈ। ਕੈਨੇਡਾ ਵਿੱਚ ਸਿਰਫ਼ ਉਹੀ ਸਿੱਖ ਰਹਿਣਗੇ ਜੋ ਖਾਲਿਸਤਾਨ ਦੇ ਸਮਰਥਕ ਹਨ।

 

ਦੂਜੇ ਵੀਡੀਓ ਵਿੱਚ ਪੰਨੂ ਨੇ ਕਿਹਾ ਕਿ ਵੈਨਕੂਵਰ, ਓਟਾਵਾ ਤੇ ਟੋਰਾਂਟੋ ਵਿੱਚ ਭਾਰਤੀ ਦੂਤਾਵਾਸ 25 ਸਤੰਬਰ ਨੂੰ ਬੰਦ ਕਰਵਾਏ ਜਾਣਗੇ। ਕੈਨੇਡੀਅਨ ਸਰਕਾਰ ਵੱਲੋਂ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੋਣ ਦੇ ਦੋਸ਼ਾਂ ਤੋਂ ਬਾਅਦ ਸਿੱਖਸ ਫਾਰ ਜਸਟਿਸ (ਐਸਐਫਜੇ) ਨੇ ਡੈੱਥ ਆਫ ਇੰਡੀਆ (ਭਾਰਤ ਮੁਰਦਾਬਾਦ) ਦਾ ਸੱਦਾ ਦਿੱਤਾ ਹੈ। ਪੰਨੂ ਨੇ ਕਿਹਾ ਕਿ 25 ਸਤੰਬਰ ਨੂੰ ਉਹ ਵਿਸ਼ਵ ਪੱਧਰ ‘ਤੇ “ਡੈਥ ਟੂ ਇੰਡੀਆ-ਬਾਲਕਨਾਈਜ਼” ਮੁਹਿੰਮ ਦੀ ਸ਼ੁਰੂਆਤ ਕਰਨਗੇ।

Exit mobile version