Nation Post

ਹੋਲੇ ਮਹੱਲੇ ‘ਤੇ ਕੈਨੇਡਾ ਤੋਂ ਆਏ ਨੌਜਵਾਨ ਦਾ ਕਤਲ;ਪੁਲਿਸ ਨੇ ਮੁਲਜ਼ਮ ਕੀਤਾ ਗ੍ਰਿਫਤਾਰ |

ਸ੍ਰੀ ਆਨੰਦਪੁਰ ਸਾਹਿਬ ਵਿਚ ਹੋਲੇ ਮਹੱਲੇ ਦੀ ਰਾਤ ਨੂੰ ਇਕ ਸਿੱਖ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ । ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਆਨੰਦਪੁਰ ਸਾਹਿਬ ਵੱਲ ਆਉਣ ‘ਤੇ ਗੇਟ ਕੋਲ ਕੁਝ ਨਿਹੰਗ ਸਿੰਘ ਉਨ੍ਹਾਂ ਗੱਡੀਆਂ ਨੂੰ ਰੋਕ ਰਹੇ ਸਨ ਜੋ ਹੰਗਾਮਾ ਕਰ ਰਹੇ ਸੀ ।

ਸੂਚਨਾ ਦੇ ਅਨੁਸਾਰ ਇਕ ਟਰੈਕਟਰ ਨੂੰ ਰੋਕਣ ‘ਤੇ ਉਸ ਵਿਚ ਸਵਾਰ ਨੌਜਵਾਨਾਂ ਦੀ ਆਪਸ ਚ ਲੜਾਈ ਹੋ ਗਈ । ਉਸ ਲੜਾਈ ਵਿਚ ਕਰੀਬ 24 ਸਾਲ ਦੇ ਨੌਜਵਾਨ ਪ੍ਰਦੀਪ ਸਿੰਘ ਪੁੱਤਰ ਹਰਬੰਸ ਸਿੰਘ ਦੀ ਮੌਤ ਹੋ ਗਈ। ਮੌਕੇ ‘ਤੇ SHO ਸਿਮਰਨਜੀਤ ਸਿੰਘ ਪਹੁੰਚੇ। ਡੀਐੱਸਪੀ ਅਜੇ ਸਿੰਘ ਨੇ ਕਿਹਾ ਕਿ ਨੌਜਵਾਨ ਕੈਨੇਡਾ ਚ ਪੱਕਾ ਸੀ ਤੇ ਹੋਲੇ ਮਹੱਲੇ ਵਿਚ ਨਿਹੰਗ ਦੇ ਬਾਣੇ ਵਿਚ ਆਇਆ ਸੀ। ਪ੍ਰਦੀਪ ਸਿੰਘ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦਾ ਨਿਵਾਸੀ ਸੀ। ਪੁਲਿਸ ਨੇ ਲੋਕਾਂ ਵਿਰੁੱਧ ਕਤਲ ਦਾ ਕੇਸ ਦਰਜ ਕਰ ਦਿੱਤਾ ਹੈ।

ਪੁਲਿਸ ਨੇ ਕਤਲ ਕਰਨ ਵਾਲੇ ਦੀ ਪਛਾਣ ਨਿਰੰਜਣ ਸਿੰਘ ਵਾਸੀ ਨੂਰਪੁਰਬੇਦੀ ਵਜੋਂ ਹੋਈ ਹੈ। ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਕਿਹਾ ਹੈ ਕਿ ਦੋਸ਼ੀ ਦੀ ਜੀਪ ਵੀ ਪੁਲਿਸ ਨੇ ਬਰਾਮਦ ਕਰ ਲਈ ਹੈ ਤੇ ਦੋਸ਼ੀ ਹੁਣ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਅਧੀਨ ਹੈ ਜਿਥੇ ਪੁਲਿਸ ਡਿਊਟੀ ਦੇ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਵਿਚ ਆਈਪੀਸੀ ਦੀ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ।

Exit mobile version