Nation Post

ਅਮੂਲ ਅਤੇ ਮਦਰ ਡੇਅਰੀ ਤੋਂ ਬਾਅਦ ਇਸ ਕੰਪਨੀ ਨੇ ਵੀ ਵਧਾਏ ਦੁੱਧ ਦੇ ਭਾਅ, ਜਾਣੋ ਨਵੀਆਂ ਕੀਮਤਾਂ

ਚੰਡੀਗੜ੍ਹ: ਪੰਜਾਬ ਵਿੱਚ ਵਧੀ ਮਹਿੰਗਾਈ ਕਾਰਨ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵੇਰਕਾ ਨੇ ਵੀ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ 19 ਅਗਸਤ ਤੋਂ ਲਾਗੂ ਹੋਣਗੀਆਂ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮੂਲ, ਮਦਰ ਡੇਅਰੀ ਨੇ ਵੀ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।

Exit mobile version