Nation Post

ਅੰਮ੍ਰਿਤਪਾਲ ਸਿੰਘ ਨਾਲ ਡਿਬਰੂਗੜ੍ਹ ਜੇਲ੍ਹ ‘ਚ ਮੁਲਾਕਾਤ ਕਰਨ ਪਹੁੰਚੀ ਪਤਨੀ ਕਿਰਨਦੀਪ ਕੌਰ |

ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਅੱਜ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਪੁੱਜੀ ਹੈ। ਪ੍ਰਸ਼ਾਸਨ ਨੇ ਉਨ੍ਹਾਂ ਦੇ ਪਰਿਵਾਰ ਨੂੰ ਮੁਲਾਕਾਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਸੀ। ਇਸ ਮੌਕੇ ਤੇ ਦੀਪਕ ਕਲਸੀ ਦੀ ਪਤਨੀ ਸਣੇ ਹੋਰ ਪਰਿਵਾਰ ਮੈਂਬਰ ਵੀ ਮਿਲਣ ਪਹੁੰਚੇ ਹਨ।ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਆਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਰਹਿ ਰਹੇ ਹਨ ।

ਅੰਮ੍ਰਿਤਪਾਲ ਸਿੰਘ ਦੀ ਐਨਆਰਆਈ ਪਤਨੀ ਕਿਰਨਦੀਪ ਕੌਰ ਨੂੰ 20 ਅਪ੍ਰੈਲ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋ ਰੋਕਿਆ ਗਿਆ ਸੀ। ਉਹ ਲੰਡਨ ਜਾਣ ਲਈ ਨਿਕਲੇ ਸੀ। ਕਿਰਨਦੀਪ ਕੌਰ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਤਿੰਨ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਕਿਰਨਦੀਪ ਕੌਰ ਨੂੰ ਵਾਪਸ ਮੋੜ ਦਿੱਤਾ ਗਿਆ ਸੀ।

Exit mobile version