Nation Post

ਕੁੱਲੂ ‘ਚ ਵਾਪਰੇ ਬੱਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਬੋਲੇ CM ਮਾਨ- ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਅੱਜ ਸਵੇਰੇ ਇੱਕ ਯਾਤਰੀ ਬੱਸ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੀਐਮ ਮਾਨ ਨੇ ਟਵੀਟ ਕੀਤਾ ਅਤੇ ਲਿਖਿਆ, “ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਇੱਕ ਨਿੱਜੀ ਬੱਸ ਹਾਦਸੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਪ੍ਰਮਾਤਮਾ ਉਨ੍ਹਾਂ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਜਿਨ੍ਹਾਂ ਨੇ ਆਪਣੇ ਪਿਆਰੇ ਗੁਆ ਲਏ ਹਨ। ਮੈਂ ਬਚਾਏ ਗਏ ਲੋਕਾਂ ਦੀ ਸੁਰੱਖਿਆ ਅਤੇ ਸਿਹਤਯਾਬੀ ਲਈ ਵੀ ਪ੍ਰਾਰਥਨਾ ਕਰਦਾ ਹਾਂ।

ਦੱਸ ਦੇਈਏ ਕਿ ਇਹ ਹਾਦਸਾ ਸਵੇਰੇ 8.30 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਸਾਂਝ ਵੱਲ ਜਾ ਰਹੀ ਬੱਸ ਨਿਓਲੀ-ਸ਼ਾਂਸ਼ੇਰ ਰੋਡ ‘ਤੇ ਸਾਂਝ ਵੈਲੀ ਦੇ ਜੰਗਲਾ ਇਲਾਕੇ ‘ਚ ਸੜਕ ਤੋਂ ਡੂੰਘੀ ਖੱਡ ‘ਚ ਜਾ ਡਿੱਗੀ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਅਤੇ ਬਚਾਅ ਦਲ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

Exit mobile version