Nation Post

ਕੈਪਟਨ ਅਮਰਿੰਦਰ ਸਿੰਘ ਦਾ ਮਾਨ ਸਰਕਾਰ ‘ਤੇ ਤੰਜ, ਕਿਹਾ- ਪੰਜਾਬ ‘ਚ ਚੱਲ ਰਿਹਾ ਜੰਗਲ ਰਾਜ

captain amarinder singh

captain amarinder singh

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਤੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ। ਪਿਛਲੇ ਦੋ ਦਿਨਾਂ ਵਿੱਚ 9 ਕਤਲ ਲੁਧਿਆਣਾ ਨੇੜੇ ਦਿਨ-ਦਿਹਾੜੇ ਇੱਕ ਵਿਅਸਤ ਹਾਈਵੇਅ ‘ਤੇ ਹਥਿਆਰਬੰਦ ਲੁਟੇਰਿਆਂ ਨੇ ਇੱਕ ਬੱਸ ਨੂੰ ਅਗਵਾ ਕਰ ਲਿਆ। ਭਗਵੰਤ ਮਾਨ ਦੀ ਸਰਕਾਰ ਤਬਾਹਕੁੰਨ ਸਾਬਤ ਹੋ ਰਹੀ ਹੈ। ਪੂਰੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਬਿਆਨ ਪੰਜਾਬ ਵਿੱਚ ਵਿਗੜਦੀ ਅਮਨ-ਕਾਨੂੰਨ, ਲਗਾਤਾਰ ਕਤਲਾਂ ਅਤੇ ਲੁੱਟ-ਖੋਹ ਦੀਆਂ ਰਿਪੋਰਟਾਂ ਦੇ ਮਾਮਲੇ ਵਿੱਚ ਦਿੱਤਾ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਅੱਜ ਸਤਲੁਜ ਦਰਿਆ ’ਤੇ ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ ’ਤੇ ਜਲੰਧਰ ਜਾ ਰਹੀ ਪੀਆਰਟੀਸੀ ਬੱਸ ਪੀਬੀ 11 ਸੀਸੀ 0202 ਨੂੰ ਰੋਕ ਕੇ ਬੱਸ ਦੇ ਕੰਡਕਟਰ ਅਤੇ ਡਰਾਈਵਰ ਕੋਲੋਂ ਪਿਸਤੌਲ ਦੀ ਨੋਕ ’ਤੇ ਪੈਸੇ ਅਤੇ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ। ਇਹ ਸਭ ਦੇਖ ਕੇ ਬੱਸ ‘ਚ ਬੈਠੇ ਯਾਤਰੀ ਡਰ ਗਏ। ਡਰਾਈਵਰ ਨੇ ਤੁਰੰਤ ਬੱਸ ਰੋਕ ਦਿੱਤੀ ਅਤੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਮਾਮਲੇ ਦੀ ਸੂਚਨਾ ਥਾਣਾ ਲਾਡੋਵਾਲ ਟੋਲ ਪਲਾਜ਼ਾ ਦੀ ਪੁਲਿਸ ਨੂੰ ਦਿੱਤੀ ਗਈ। ਪਰ ਜਦੋਂ ਪੁਲਿਸ ਨੇ ਬੱਸ ਕੰਡਕਟਰ ਦੀ ਗੱਲ ਨਾ ਸੁਣੀ ਤਾਂ ਡਰਾਈਵਰ ਨੇ ਬੱਸ ਨੂੰ ਸੜਕ ਦੇ ਵਿਚਕਾਰ ਖੜ੍ਹੀ ਕਰਕੇ ਜਾਮ ਲਗਾ ਦਿੱਤਾ। ਲਾਡੋਵਾਲ ਦੇ ਐੱਸਐੱਚਓ ਜਸਵੀਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਬੱਸ ਚਾਲਕ ਨੂੰ ਭਰੋਸਾ ਦਿੱਤਾ ਕਿ ਲੁਟੇਰਿਆਂ ਨੂੰ ਜਲਦੀ ਫੜ ਲਿਆ ਜਾਵੇਗਾ।

Exit mobile version