Nation Post

ਗੋਲਡੀ ਬਰਾੜ ਨੇ ਲਈ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ, ਸ਼ੇਅਰ ਕੀਤੀ ਪੋਸਟ

goldy brar

ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪਰ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ। ਦੱਸ ਦਈਏ ਕਿ ਜਦੋਂ ਪ੍ਰਦੀਪ ਸਿੰਘ ਸਵੇਰੇ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਬਾਈਕ ਸਵਾਰ ਕੁਝ ਲੋਕਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਅਤੇ ਉਸ ਦੇ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਇਸ ਮਾਮਲੇ ਦੀ ਜ਼ਿੰਮੇਵਾਰੀ ਗੋਲਡੀ ਬਰੜ ਵੱਲੋਂ ਲਈ ਜਾ ਰਹੀ ਹੈ। ਜਿਸ ਕਾਰਨ ਗੋਲਡੀ ਬਰਾੜ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇਕ ਪੋਸਟ ਵੀ ਸ਼ੇਅਰ ਕੀਤੀ ਹੈ। ਜਿਸ ਵਿੱਚ ਉਸ ਨੇ ਲਿਖਿਆ ਹੈ ਕਿ ਮੈਂ ਗੋਲਡੀ ਬਰਾੜ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਾ ਹਾਂ।

Exit mobile version