Nation Post

ਜਲੰਧਰ ‘ਚ ਕਾਰ ਦੀ ਮੋਟਰਸੀਕਲ ਨਾਲ ਹੋਈ ਟੱਕਰ; ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ |

ਜਲੰਧਰ ਦੇ ਨੇੜੇ ਕਾਲਾ ਸੰਘਿਆਂ ਵਿੱਚ ਦੇਰ ਰਾਤ ਇੱਕ ਕਾਰ ਨੇ ਮੋਟਰਸਾਈਕਲ ਵਾਲੇ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ ਇਕ ਨੌਜਵਾਨ ਦੀ ਮੌਤ ਹੋ ਚੁੱਕੀ ਹੈ , ਜਦਕਿ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਚੁੱਕੇ ਹਨ। ਇਹ ਘਟਨਾ ਸੰਧੂ-ਚੱਢਾ ਮੋੜ ‘ਤੇ ਵਾਪਰਿਆ ਹੈ । ਮ੍ਰਿਤਕ ਦੀ ਪਛਾਣ ਦੇਸ਼ਰਾਜ ਵਜੋਂ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਕਾਰ ਚਾਲਕ ਭੱਜ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਆਸ-ਪਾਸ ਦੇ ਲੋਕਾਂ ਨੇ 108 ਐਂਬੂਲੈਂਸ ਨੂੰ ਦਿੱਤੀ। ਐਂਬੂਲੈਂਸ ਤਿੰਨਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ । ਜਾਣਕਾਰੀ ਮਿਲਦੇ ਹੀ ਮ੍ਰਿਤਕ ਦੇਸਰਾਜ ਦੇ ਪਰਿਵਾਰ ਅਤੇ ਰਿਸ਼ਤੇਦਾਰ ਦੇ ਮੈਬਰ ਜ਼ਖਮੀ ਕੋਲ ਹਸਪਤਾਲ ਪਹੁੰਚ ਚੁੱਕੇ ਹਨ।

ਮ੍ਰਿਤਕ ਦੇਸਰਾਜ ਦੇ ਰਿਸ਼ਤੇਦਾਰਾਂ ਨੇ ਦੱਸਿਆ ਹੈ ਕਿ ਦੇਰ ਰਾਤ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਾਈਕਲ ‘ਤੇ ਜਲੰਧਰ ਆਪਣੀ ਭੈਣ ਨੂੰ ਮਿਲਣ ਜਾ ਹੀ ਰਿਹਾ ਸੀ। ਜਿਵੇਂ ਹੀ ਉਹ ਕਾਲਾ ਸੰਘਿਆਂ ਦੇ ਸੰਧੂ-ਚੱਢਾ ਮੋੜ ਦੇ ਕੋਲ ਗਿਆ ਤਾਂ ਸਾਹਮਣੇ ਤੋਂ ਆ ਰਹੀ ਇੱਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ ਮੌਕੇ ਤੇ ਕਾਰ ਨੂੰ ਉਸ ਜਗ੍ਹਾ ਛੱਡ ਕੇ ਭੱਜ ਗਿਆ।

Exit mobile version