Nation Post

ਜਲੰਧਰ ਦੇ ਮਹਿਤਪੁਰ ‘ਚ ਬਦਮਾਸ਼ਾਂ ਨੇ ਘਰ ‘ਚ ਦਾਖਲ ਹੋ ਕੇ ਚਲਾਈਆਂ ਗੋਲੀਆਂ,ਔਰਤ ਦੀ ਮੌਤ,ਪੁੱਤਰ ਦੀ ਹਾਲਤ ਗੰਭੀਰ |

ਜਲੰਧਰ ਦੇ ਮਹਿਤਪੁਰ ‘ਚ ਅੱਜ ਯਾਨੀ ਮੰਗਲਵਾਰ ਸਵੇਰੇ ਕਰੀਬ 7 ਵਜੇ ਕੁਝ ਬਦਮਾਸ਼ਾਂ ਨੇ ਘਰ ‘ਚ ਦਾਖਲ ਹੋ ਕੇ ਇਕ ਪਰਿਵਾਰ ਦੇ ਮੈਂਬਰਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਚੁੱਕੀ ਹੈ, ਜਦਕਿ ਇੱਕ ਮੈਂਬਰ ਜ਼ਖਮੀ ਹੈ। ਜ਼ਖਮੀ ਦੀ ਪਛਾਣ ਦੀਪਕ ਵਜੋਂ ਕੀਤੀ ਗਈ ਹੈ, ਜ਼ਖਮੀ ਮ੍ਰਿਤਕ ਔਰਤ ਦਾ ਪੁੱਤਰ ਹੈ,ਮ੍ਰਿਤਕ ਔਰਤ ਦਾ ਪਤੀ ਦੁਬਈ ਰਹਿੰਦਾ ਹੈ।

ਮਹਿਤਪੁਰ ਦੇ ਪਿੰਡ ਉਦੋਵਾਲ ‘ਚ ਕੁਝ ਬਦਮਾਸ਼ ਗੋਲੀਆਂ ਚਲਾ ਕੇ ਭੱਜ ਗਏ। ਆਲੇ-ਦੁਵਾਲੇ ਦੇ ਲੋਕ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਘਰ ਦੇ ਬਾਹਰ ਨਿਕਲ ਆਏ ਅਤੇ ਉਨ੍ਹਾਂ ਦੇ ਘਰ ਅੰਦਰ ਜਾ ਕੇ ਦੇਖਿਆ ਤਾਂ ਔਰਤ ਅਤੇ ਉਸ ਦਾ ਪੁੱਤਰ ਦੀਪਕ ਖੂਨ ਨਾਲ ਲੱਥਪੱਥ ਪਏ ਹੋਏ ਸੀ । ਆਸਪਾਸ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਅਤੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਲੈ ਕੇ ਗਏ । ਹਸਪਤਾਲ ਵਿੱਚ ਡਾਕਟਰਾਂ ਨੇ ਜ਼ਖਮੀ ਔਰਤ ਨੂੰ ਮ੍ਰਿਤਕ ਐਲਾਨ ਕੀਤਾ ।

ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਪਿੰਡ ਉਧੋਵਾਲ ਦੀ ਔਰਤ ਦੇ ਘਰ ਪਹੁੰਚਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਬਿਜਲੀ ਮੀਟਰ ਦੀ ਰੀਡਿੰਗ ਲੈਣ ਆਏ ਹਨ , ਇਸ ਗੱਲ ‘ਤੇ ਔਰਤ ਨੇ ਦਰਵਾਜ਼ਾ ਖੋਲ੍ਹਿਆ ਅਤੇ ਉਨ੍ਹਾਂ ਨੂੰ ਅੰਦਰ ਆਉਣ ਦੇ ਦਿੱਤਾ। ਘਰ ਦੇ ਅੰਦਰ ਦਾਖ਼ਲ ਹੁੰਦਿਆਂ ਹੀ ਨੌਜਵਾਨ ਨੇ ਪਿਸਤੌਲ ਕੱਢ ਕੇ ਔਰਤ ‘ਤੇ ਗੋਲੀਆਂ ਚਲਾ ਦਿੱਤੀਆਂ । ਗੋਲੀ ਲੱਗਣ ਕਾਰਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ, ਜਦਕਿ ਔਰਤ ਦਾ ਬਚਾਅ ਕਰਨ ਆਇਆ ਉਸ ਦਾ ਪੁੱਤਰ ਗੰਭੀਰ ਜ਼ਖਮੀ ਹੋਇਆ ਹੈ।

ਇਸ ਘਟਨਾ ‘ਚ ਦੀਪਕ ਨਾਂ ਦੇ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ ਕਿ ਹਮਲਾਵਰ ਕੌਣ ਸੀ ਅਤੇ ਉਨ੍ਹਾਂ ਨੇ ਹਮਲਾ ਕਿਉਂ ਕਰ ਦਿੱਤਾ। ਹੁਣ ਪੁਲਿਸ ਨੇ ਹੱਤਿਆ ਦਾ ਕੇਸ ਦਰਜ ਕਰਕੇ ਸਾਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version