Nation Post

ਦਿੱਲੀ ‘ਚ ਅਣਪਛਾਤੇ ਵਿਅਕਤੀਆਂ ਨੇ ਹੈੱਡ ਕਾਂਸਟੇਬਲ ‘ਤੇ ਉਨ੍ਹਾਂ ਦੀ ਪਤਨੀ ਤੇ ਚਲਾਈ ਗੋਲੀ |

ਦਿੱਲੀ ਦੇ ਬੁਰਾੜੀ ਇਲਾਕੇ ‘ਚ ਕੁਝ ਅਣਪਛਾਤੇ ਵਿਅਕਤੀਆਂ ਨੇ ਦਿੱਲੀ ਪੁਲਿਸ ਦੇ ਇੱਕ 35 ਸਾਲਾ ਹੈੱਡ ਕਾਂਸਟੇਬਲ ਅਤੇ ਉਸ ਦੀ ਪਤਨੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਹੈ ਕਿ ਇਹ ਮਾਮਲਾ ਸ਼ੁੱਕਰਵਾਰ ਰਾਤ ਲਗਭਗ ਪੌਣੇ ਨੌਂ ਵਜੇ ਵਾਪਰੀ ਹੈ।

ਦੋਸ਼ੀਆਂ ਨੇ ਪੁਲਿਸ ਮੁਲਾਜ਼ਮ ਕੋਲੋਂ ਮੋਬਾਈਲ ਫੋਨ ਅਤੇ ਕਰੀਬ 4 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਲੈ ਗਏ ਹਨ। ਹੈੱਡ ਕਾਂਸਟੇਬਲ ਦੇ ਪੇਟ ਵਿੱਚ ਸੱਟਾਂ ਲੱਗੀਆਂ ਹਨ, ਜਦੋਂ ਕਿ ਉਸਦੀ ਪਤਨੀ ਦੇ ਚਿਹਰੇ ਦੇ ਨੇੜੇ ਸੱਟ ਲੱਗੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਹੁਣ ਉਹ ਦੋਵੇਂ ਖਤਰੇ ਤੋਂ ਬਾਹਰ ਹਨ ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ |

Exit mobile version