Nation Post

ਦੇਖੋ ਕਿਵੇਂ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਪੁਲਿਸ ਅੱਗੇ ਕਰਤਾ ਆਤਮ ਸਮਰਪਣ |

ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਪੰਜਾਬ ਪੁਲਿਸ ਅੱਗੇ ਸਰੰਡਰ ਕਰ ਦਿੱਤਾ ਹੈ । ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਵਿੱਚ ਲੈਣ ਵਾਸਤੇ ਪੰਜਾਬ ਪੁਲਿਸ ਨੇ ਦੱਸਿਆ ਹੈ ਕਿ ਉਸ ਦੀ ਗ੍ਰਿਫ਼ਤਾਰੀ ਲਈ ਸਾਰੇ ਪਾਸੇ ਛਾਪੇਮਾਰੀ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਤੇ ਕਾਬੂ ਕਰਨ ਲਈ ਪੂਰੇ ਪੰਜਾਬ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।

ਸੂਚਨਾ ਦੇ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਰਾਤ 2 ਵਜੇ ਤੱਕ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਜਿਸ ਦੇ ਨਾਲ ਹੀ ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰੇ ਇਸ ਤੋਂ ਬਚਣ ਲਈ ਪੰਜਾਬ ਸਰਕਾਰ ਨੇ ਅੱਜ ਦੁਪਹਿਰ ਤੱਕ ਇੰਟਰਨੈਟ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਲਿਆ ਹੈ |

Exit mobile version