Nation Post

ਦੇਖੋ ਹੁਸ਼ਿਆਰਪੁਰ ‘ਚ ਟਰੱਕ ਤੇ ਟੈਂਪੂ ਦੀ ਹੋਈ ਜਬਰਦਸਤ ਟੱਕਰ; ਇੱਕ ਨੌਜਵਾਨ ਦੀ ਮੌਕੇ ‘ਤੇ ਹੋਈ ਮੌਤ |

ਪੰਜਾਬ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੇ ਦਸੂਹਾ ਦੇ ਬਲਗਾਨ ਚੌਕ ਵਿੱਚ ਵਾਪਰਿਆ ਹਾਦਸਾ,ਜਿਸ ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਟਰੱਕ ਅਤੇ ਟੈਂਪੂ ਦੀ ਆਪਸੀ ਟੱਕਰ ਕਾਰਨ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟੈਂਪੂ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਪਿੰਡ ਚਾਂਗਲਾ ਵਜੋਂ ਹੋਈ ਹੈ।

ਸੂਚਨਾ ਦੇ ਅਨੁਸਾਰ ਮੌਕੇ ਦੇ ਗਵਾਹਾਂ ਨੇ ਦੱਸਿਆ ਕਿ ਟੈਂਪੂ ਦਾ ਡਰਾਈਵਰ ਮਨਪ੍ਰੀਤ ਸਵਾਰੀਆਂ ਨਾਲ ਅੰਮ੍ਰਿਤਸਰ ਸਟੇਸ਼ਨ ਗਿਆ ਸੀ। ਉਥੋਂ ਵਾਪਸ ਘਰ ਪਰਤ ਰਿਹਾ ਸੀ ਕਿ ਉਸ ਨਾਲ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਲੋਕਾਂ ਨੇ ਬੜੀ ਮੁਸ਼ਕਲ ਨਾਲ ਮਨਪ੍ਰੀਤ ਨੂੰ ਕਾਰ ‘ਚੋਂ ਬਾਹਰ ਕੱਢਿਆ। ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮੌਕੇ ‘ਤੇ ਕਾਰਵਾਈ ਕਰਕੇ ਦੋਵੇਂ ਵਾਹਨਾਂ ਨੂੰ ਪੁਲਿਸ ਨੇ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਪੁਲਿਸ ਨੇ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਅੱਗੇ ਪਿੱਛੇ ਕਰਵਾਇਆ । ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਟਰੱਕ ਦੇ ਡਰਾਈਵਰ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਟੈਂਪੂ ਚਾਲਕ ਮਨਪ੍ਰੀਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਹੀ ਰੱਖੀ ਗਈ ਹੈ।

Exit mobile version