ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ‘ਤੋਂ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ Z+ ਤੋਂ ਘਟਾ ਕੇ Y+ ਕੀਤੀ ਗਈ ਹੈ।ਫਿਲਹਾਲ ਸਰਕਾਰ ਵਲੋਂ ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋਈ।
ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਕੇਸ ਵਿੱਚ ਇਕ ਸਾਲ ਦੀ ਸਜ਼ਾ ਦਿੱਤੀ ਗਈ ਸੀ। ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸੂਬਾ ਅਤੇ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਹਨ |
ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੀ ਸੁਰੱਖਿਆ ਘਟਾਏ ਜਾਣ ‘ਤੇ ਆਖਿਆ ਹੈ ਕਿ, ਇਹ ਤਾਨਾਸ਼ਾਹੀ ਚਲਾਈ ਜਾ ਰਹੀ ਹੈ, ਜਿਹੜੀਆਂ ਸੰਸਥਾਵਾਂ ਸੰਵਿਧਾਨ ਦੀ ਸ਼ਕਤੀ ਸੀ , ਉਨ੍ਹਾਂ ਨੂੰ ਗੁਲਾਮ ਬਣਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।’ ਉਨ੍ਹਾਂ ਕਿਹਾ, ‘ਮੈਂ ਮੌਤ ਤੋਂ ਨਹੀਂ ਡਰਦਾ । ਕਿਉਂਕਿ ਮੈਂ ਜੋ ਵੀ ਕਰਾਂਗਾ, ਪੰਜਾਬ ਦੀ ਆਉਣ ਵਾਲੀ ਪੀੜ੍ਹੀ ਬਾਰੇ ਸੋਚ ਕੇ ਕਰਾਂਗਾ।’