Nation Post

ਪਟਿਆਲਾ ‘ਚ ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ‘ਚ ਲੱਗੀ ਅੱਗ,ਸਾਰੇ ਰਿਕਾਰਡ ਬੁਰੀ ਤਰ੍ਹਾਂ ਸੜ ਕੇ ਤਬਾਹ|

ਸੂਚਨਾ ਦੇ ਅਨੁਸਾਰ ਪਟਿਆਲਾ ਦੀ ਪੰਜਾਬੀ ਯੂਨੀਵਰਸਟੀ ਦੀ ਪ੍ਰੀਖਿਆ ਸ਼ਾਖਾ ‘ਚ ਭਿਆਨਕ ਅੱਗ ਲੱਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰੀਖਿਆ ਸ਼ਾਖਾ ਦੀ ਤੀਸਰੀ ਮੰਜਿਲ ‘ਤੇ ਅਚਾਨਕ ਅੱਗ ਲੱਗ ਜਾਂਦੀ ਹੈ। ਅੱਗ ਲੱਗ ਜਾਣ ਦੀ ਵਜ੍ਹਾ ਸ਼ਾਰਟ ਸਰਕਟ ਦੱਸੀ ਜਾ ਰਹੀ ਹੈ।

ਪੰਜਾਬੀ ਯੂਨੀਵਰਸਿਟੀ ‘ਚ ਅੱਗ ਲੱਗਣ ਕਾਰਨ ਲਗਭਗ ਸਾਰੇ ਰਿਕਾਰਡ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੇ ਹਨ। ਸਵੇਰੇ 7.30 ਵਜੇ ਅੱਗ ਲੱਗੀ ਸੀ। ਇਸ ਦੌਰਾਨ ਦੋ ਸੁਰੱਖਿਆ ਮੁਲਾਜ਼ਮ ਵੀ ਬੇਹੋਸ਼ ਹੋ ਚੁੱਕੇ ਸੀ ਜਿਨ੍ਹਾਂ ਨੂੰ ਬਾਹਰ ਕੱਢਣ ਮਗਰੋਂ ਤੁਰੰਤ ਹਸਪਤਾਲ ਲਿਜਾਇਆ ਗਿਆ ਹੈ। ਅੱਗ ਲੱਗਣ ਦੀ ਵਜ੍ਹਾ ਨਾਲ ਕੰਪਿਊਟਰ, ਏਸੀ, ਫੋਟੋਸਟੇਟ ਮਸ਼ੀਨ ਅਤੇ ਫਰਨੀਚਰ ਸਾਰਾ ਕੁਝ ਸੜ ਕੇ ਰਾਖ ਹੋ ਚੁਕਿਆ ਹੈ। ਇਸ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਅੱਠ ਗੱਡੀਆਂ ਨੇ ਮੌਕੇ ‘ਤੇ ਪੁੱਜ ਕੇ ਬਹੁਤ ਮੁਸ਼ਕਿਲ ਨਾਲ ਅੱਗ ਤੇ ਕਾਬੂ ਕਰ ਲਿਆ ਹੈ।

Exit mobile version