Nation Post

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਮੰਦਭਾਗੀ ਖਬਰ ਆਈ ਸਾਹਮਣੇ; ਮਸ਼ਹੂਰ ਪੰਜਾਬੀ ਗਾਇਕ ਕੰਵਰ ਚਾਹਲ ਨਹੀਂ ਰਹੇ।

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਕੰਵਰ ਚਾਹਲ ਦਾ ਦਿਹਾਂਤ ਹੋ ਗਿਆ ਹੈ। ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ, ਮਾਨਸਾ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਗਾਇਕ ਕੰਵਰ ਚਾਹਲ ਦੀ ਮੌਤ ਕਿਵੇਂ ਤੇ ਕਿਸ ਤਰ੍ਹਾਂ ਹੋ ਗਈ, ਇਸ ਬਾਰੇ ਹਾਲੇ ਕੋਈ ਸੂਚਨਾ ਨਹੀਂ ਮਿਲੀ।

ਮਸ਼ਹੂਰ ਸਿੰਗਰ ਕੰਵਰ ਚਾਹਲ ਦਾ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਬਹੁਤ ਨਾਮ ਬਣਿਆ ਹੋਇਆ ਹੈ। ਉਨ੍ਹਾਂ ਨੇ ‘ਇਕ ਵਾਰ’ ‘ਤੇ ‘ਮਾਝੇ ਦੀ ਜੱਟੀਏ’ ਵਰਗੇ ਬਹੁਤ ਸਾਰੇ ਗਾਣੇ ਗਾਏ ਹੋਏ ਹਨ। ਸਿੰਗਰ ਕੰਵਰ ਚਾਹਲ ਦੀ ਅਚਾਨਕ ਮੌਤ ਹੋ ਜਾਣ ਨਾਲ ਪੰਜਾਬ ਤੇ ਪੰਜਾਬੀ ਸੰਗੀਤ ਜਗਤ ‘ਚ ਸੋਗ ਦਾ ਮਾਹੌਲ ਹੈ।

Exit mobile version