Nation Post

ਪੰਜਾਬ ‘ਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਸਿਮ ਕਾਰਡ ਜਾਰੀ ਕਰਨ ਵਾਲਿਆਂ ਵਿਰੁੱਧ ਹੋਈ ਕਾਰਵਾਈ,52 ਕੇਸ ਦਾਇਰ,17 ਲੋਕ ਗ੍ਰਿਫ਼ਤਾਰ |

ਪੰਜਾਬ ‘ਚ ਜਾਅਲੀ ਦਸਤਾਵੇਜ਼ਾਂ ‘ਤੇ ਸਿਮ ਕਾਰਡ ਵੇਚਣ ਵਾਲਿਆਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਕਥਿਤ ਤੌਰ ‘ਤੇ ਜਾਅਲੀ ਪਛਾਣ ਪੱਤਰਾਂ ਦੇ ਉਪਯੋਗ ਨਾਲ ਜਾਰੀ ਹੋਏ1.8 ਲੱਖ ਤੋਂ ਜਿਆਦਾ ਸਿਮ ਕਾਰਡਾਂ ਨੂੰ ਬਲਾਕ ਕਰਾ ਦਿੱਤਾ ਹੈ। ਇਹ ਸੂਚਨਾ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਨੇ ਦੂਰਸੰਚਾਰ ਵਿਭਾਗ (ਡੀਓਟੀ) ਦੀ ਸਹਾਇਤਾ ਨਾਲ ਪਛਾਣ ਦੇ ਜਾਅਲੀ ਦਸਤਾਵੇਜਾਂ ਦੇ ਆਧਾਰ ‘ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰਾਂ/ ਏਜੰਟਾਂ ਖਿਲਾਫ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ ਕਿਉਂਕਿ ਸਾਈਬਰ ਅਪਰਾਧਾਂ ਅਤੇ ਦੇਸ਼ ਵਿਰੋਧੀ ਕਾਰਵਾਈਆਂ ਨੂੰ ਜਾਅਲੀ ਸਬੂਤਾਂ ‘ਤੇ ਜਾਂ ਤੀਸਰੀ ਧਿਰ ਦੇ ਨਾਮ ਦਾ ਉਪਯੋਗ ਕਰਕੇ ਜਾਰੀ ਕੀਤੇ ਮੋਬਾਈਲ ਨੰਬਰਾਂ ਰਾਹੀਂ ਵਾਰਦਾਤ ਨੂੰ ਅੰਜਾਮ ਦਿੰਦੇ ਹਨ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਜਾਅਲੀ ਦਸਤਾਵੇਜਾਂ ਦੇ ਆਧਾਰ ‘ਤੇ ਸਿਮ ਕਾਰਡ ਜਾਰੀ ਕਰਨ ਵਾਲਿਆਂ ਡਿਸਟ੍ਰੀਬਿਊਟਰਾਂ/ ਏਜੰਟਾਂ ਅਤੇ ਹੋਰ ਵਿਅਕਤੀਆਂ ਖਿਲਾਫ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ। ਉਹਨਾਂ ਅੱਗੇ ਆਖਿਆ ਹੈ ਕਿ ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ‘ਤੇ ਸਿਮ ਕਾਰਡਾਂ ਨੂੰ ਵੇਚਣ ਵਾਲਿਆਂ ‘ਚ 17 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਬਿਨ੍ਹਾਂ ਪੰਜਾਬ ਵਿੱਚ ਬੀਤੇ ਤਿੰਨ ਦਿਨਾਂ ‘ਚ ਭਾਰਤੀ ਦੰਡਾਵਲੀ ਦੀ ਧਾਰਾ 420, 465, 467 ਅਤੇ 471 ਤਹਿਤ 52 FIR ਦਰਜ ਹੋਈਆਂ ਹਨ।

Exit mobile version