Nation Post

ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਹੱਤਿਆ ਮਾਮਲੇ ‘ਚ ਸੁਰਜਨਜੀਤ ਸਿੰਘ ਚੱਠਾ ਨੂੰ ਕੀਤਾ ਗ੍ਰਿਫਤਾਰ |

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਕਾਰਵਾਈ ਕਰਦੇ ਹੋਏ ਜਲੰਧਰ ਪੁਲਿਸ ਨੇ ਕਤਲ ਮਾਮਲੇ ਦੇ ਦੋਸ਼ੀ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕੀਤਾ ਹੈ। ਰੁਪਿੰਦਰ ਕੌਰ ਨੇ ਲਗਭਗ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਹਾ ਸੀ ਕਿ ਜਲੰਧਰ ‘ਚ ਕਰਤਾਰ ਪੈਲੇਸ ਅੰਦਰ ਮੌਜੂਦ ਸੁਰਜਨਜੀਤ ਸਿੰਘ ਚੱਠਾ ਨੂੰ ਪੁਲਿਸ ਤੁਰੰਤ ਹਿਰਾਸਤ ਵਿੱਚ ਲਵੇ ।

ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਪੁਲਿਸ ਚੱਠਾ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ ਪਰ ਪੁਲਿਸ ਨੇ ਬੀਤੀ ਰਾਤ ਸੁਰਜਨਜੀਤ ਸਿੰਘ ਚੱਠਾ ਨੂੰ ਹਿਰਾਸਤ ਵਿੱਚ ਲੈ ਲਿਆ। ਹਾਲੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਨੇ ਸੁਰਜਨਜੀਤ ਸਿੰਘ ਚੱਠਾ ਦੀ ਗ੍ਰਿਫਤਾਰੀ ਦੀ ਖ਼ਬਰ ਸਾਂਝੀ ਨਹੀਂ ਕੀਤੀ ਪਰ ਉਸਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਵੱਲੋ ਜੋ ਕਾਰਵਾਈ ਹੋ ਰਹੀ ਹੈ,ਇਸ ਬਾਰੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਇਸ ‘ਚ ਪੁਲਿਸ ਉਸ ਨੂੰ ਕਾਬੂ ਕਰਕੇ ਲੈ ਕੇ ਜਾ ਰਹੇ ਹਨ।

Exit mobile version