Nation Post

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਕੀਰਤਪੁਰ ਸਹਿਬ ਟੋਲ ਪਲਾਜ਼ਾ ਨੂੰ ਫ੍ਰੀ ਕਰਨ ਦਾ ਲਿਆ ਫੈਸਲਾ |

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦੇ ਟੋਲ ਪਲਾਜ਼ਿਆਂ ਨੂੰ ਬੰਦ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਕੀਰਤਪੁਰ ਸਾਹਿਬ ਵਿੱਚ ਟੋਲ ਪਲਾਜ਼ਾ ਫ੍ਰੀ ਕਰਨ ਜਾ ਰਹੇ ਹਨ। ਇਹ ਟੋਲ ਪਲਾਜ਼ਾ ਸ੍ਰੀ ਆਨੰਦਪੁਰ ਸਾਹਿਬ-ਊਨਾ ਰੋਡ ‘ਤੇ ਲੱਗਦਾ ਹੈ।

CM ਮਾਨ ਨੇ ਇਸ ਟੋਲ ਪਲਾਜ਼ਾ ਨੂੰ ਫ੍ਰੀ ਕਰਨ ਬਾਰੇ ਆਪਣੇ ਸੋਸ਼ਲ ਮੀਡਿਆ ਤੇ ਜਾਣਕਾਰੀ ਦਿੱਤੀ ਹੈ । CM ਮਾਨ ਨੇ ਇਸ ਟਵੀਟ ਵਿੱਚ ਦੱਸਿਆ ਹੈ ਕਿ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅੱਜ ਸ੍ਰੀ ਕੀਰਤਪੁਰ ਸਾਹਿਬ- ਸ੍ਰੀ ਆਨੰਦਪੁਰ ਸਾਹਿਬ-ਊਨਾ ਦਾ ਟੋਲ ਪਲਾਜ਼ਾ ਫ੍ਰੀ ਕੀਤਾ ਜਾ ਰਿਹਾ ਹੈ। ਲੋਕਾਂ ਦੀ ਇੱਕ ਦਿਨ ਵਿੱਚ 10 ਲੱਖ 12 ਹਜ਼ਾਰ ਰੁਪਏ ਦੀ ਬਚਤ ਹੋਵੇਗੀ। ਉਨ੍ਹਾਂ ਨੇ ਅੱਗੇ ਦੱਸਿਆ ਹੈ ਕਿ ਕੰਪਨੀ ਨੇ ਟੋਲ ਪਲਾਜ਼ਾ ਨੂੰ 582 ਦਿਨ ਵਧਾਉਣ ਲਈ ਅਰਜ਼ੀ ਭੇਜੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਦੱਸਿਆ ਹੈ ਕਿ ਕੰਪਨੀ ਨੇ ਸਰਕਾਰ ਨਾਲ ਕੀਤੇ ਐਗਰੀਮੈਂਟ ਦੀ ਉਲੰਘਣਾ ਕਰ ਦਿੱਤੀ ਹੈ। ਇਸ ਬਾਰੇ ਛੇਤੀ ਹੀ ਸਾਰੇ ਦਸਤਾਵੇਜ਼ ਇਕੱਠੇ ਕਰਨ ਦੀ ਜਾਣਕਾਰੀ ਦਿੱਤੀ ਹੈ ।

Exit mobile version