Nation Post

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ੇ ਦੇ ਖਿਲਾਫ਼ ਕੀਤੀ ਸਖ਼ਤੀ, ਪੀਪੀਐਸ ਰਾਜਜੀਤ ਸਿੰਘ ਨੂੰ ਕਰ ਦਿੱਤਾ ਬਰਖਾਸਤ |

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰੀ ਦੇ ਮਾਮਲੇ ‘ਚ ਸੀਲਬੰਦ ਫਾਈਲਾਂ ਖੋਲ੍ਹਣ ਤੋਂ ਬਾਅਦ ਸਖ਼ਤ ਐਕਸ਼ਨ ਲੈ ਲਿਆ ਹੈ । ਉਨ੍ਹਾਂ ਨੇ ਪੀਪੀਐਸ ਰਾਜਜੀਤ ਸਿੰਘ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਕਰਕੇ ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਦਿੱਤੇ ਹਨ | ਸੀਐਮ ਭਗਵੰਤ ਮਾਨ ਨੇ ਆਪਣੇ ਟਵਿੱਟਰ ਪੇਜ਼ ‘ਤੇ ਇਸ ਬਾਰੇ ਸੂਚਿਤ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ PPS ਰਾਜਜੀਤ ਸਿੰਘ ਨੂੰ ਨਸ਼ੇ ਦੀ ਤਸਕਰੀ ਕਰਕੇ ਕਮਾਈ ਹੋਈ ਜਾਇਦਾਦ ਦਾ ਪਤਾ ਲਾਉਣ ਲਈ ਪੰਜਾਬ ਵਿਜੀਲੈਂਸ ਨੂੰ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ ‘ਤੇ ਜਲਦੀ ਵੇਰਵੇ ਦੇਣ ਲਈ ਵੀ ਕਿਹਾ ਗਿਆ ਹੈ ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਡਰੱਗ ਦੇ ਮਾਮਲੇ ਦੀਆਂ ਸਾਰੀਆਂ ਫਾਈਲਾਂ ਦੀ ਜਾਂਚ ਕੀਤੀ ਜਾਣੀ ਸੀ । ਇਸ ਦੇ ਨਾਲ ਹੀ ਜਲਦੀ ਸਖ਼ਤ ਐਕਸ਼ਨ ਲੈਣ ਦੀ ਉਮੀਦ ਕੀਤੀ ਜਾ ਰਹੀ ਸੀ।

Exit mobile version