Nation Post

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਪੰਜਾਬ ‘ਚ ‘ਆਮ ਆਦਮੀ ਪਾਰਟੀ’ ਦੀ ਸਰਕਾਰ ਲਗਾਤਾਰ ਨੌਜਵਾਨਾਂ ਨੂੰ ਨੌਕਰੀਆਂ ਵੰਡ ਰਹੇ ਹਨ। ਪੰਜਾਬ ਦੇ CM ਭਗਵੰਤ ਮਾਨ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਵਾਲੇ ਹਨ। ਪੰਜਾਬ ਦੇ ਸਰਕਾਰੀ ਵਿਭਾਗਾਂ ਦੇ ਕੰਮਾਂ ਵਿੱਚ ਤੇਜ਼ੀ ਲੈ ਕੇ ਆਉਣ ਲਈ ਸੂਬਾ ਸਰਕਾਰ ਨੇ ਹੁਣ ਤੱਕ 26 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ।

ਸੂਚਨਾ ਦੇ ਅਨੁਸਾਰ ਇਹ ਸਮਾਗਮ ਚੰਡੀਗੜ੍ਹ ‘ਚ ਮਿਉਂਸਪਲ ਭਵਨ ਵਿਖੇ ਹੋਣ ਵਾਲਾ ਹੈ। CM ਭਗਵੰਤ ਮਾਨ ਅੱਜ ਸਵੇਰੇ 11 ਵਜੇ ਦੇ ਕਰੀਬ ਸਾਰੇ ਨਵੇਂ ਭਰਤੀ ਹੋਣ ਵਾਲੇ ਮੁਲਾਜਮਾ ਨੂੰ ਨਿਯੁਕਤੀ ਪੱਤਰ ਸੌਂਪਣਗੇ। ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਕਰਮਚਾਰੀਆਂ ਦੀ ਭਰਤੀ ਕੀਤੀ ਜਾਣੀ ਹੈ।

Exit mobile version