Nation Post

ਪੰਜਾਬ ਸਰਕਾਰ ਦਾ ਵੱਡਾ ਫੈਸਲਾ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ |

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਫਰਵਰੀ ਨੂੰ ਜਲੰਧਰ ਸਿਟੀ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਲਈ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਦੇ ਸੱਦੇ ਨੂੰ ਕੀਤਾ ਸਵੀਕਾਰ |

ਮੁੱਖ ਮੰਤਰੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਮੈਗਾ ਸਮਾਗਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਡੇਰਾ ਬੱਲਾਂ ਵੱਲੋਂ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਲਈ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਵਿੱਚ ਨਿਮਾਣੇ ਸ਼ਰਧਾਲੂ ਵਜੋਂ ਹਿਸਾ ਲੈਣਗੇ ਅਤੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਪ੍ਰਾਪਤ ਕਰਨਗੇ

ਉਨ੍ਹਾਂ ਨੇ ਨਵੇਂ ਮੁੱਦੇ ਬਾਰੇ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਬੱਲਾਂ ਵਿਖੇ ਅਤਿ-ਆਧੁਨਿਕ ਗੁਰੂ ਰਵਿਦਾਸ ਬਾਣੀ ਅਧਿਐਨ (ਖੋਜ) ਕੇਂਦਰ ਦੀ ਸਥਾਪਨਾ ਲਈ ਫੰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਲੈ ਕੇ ਸਿਰਫ਼ ਗੱਲਾਂ ਹੀ ਕੀਤੀਆਂ ਪਰ ਫੰਡ ਜਾਰੀ ਨਹੀਂ ਕੀਤਾ | ਮੁੱਖ ਮੰਤਰੀ ਜੀ ਨੇ ਕਿਹਾ ਕਿ ਇਹ ਫੰਡ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ ਕਿਉਂਕਿ ਇਹ ਅਧਿਐਨ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਖੋਜ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆਂ ਦੇ ਹਰ ਕੋਨੇ ਤੱਕ ਪਹੁੰਚਾਉਣ ਲਈ ਯਤਨ ਕਰਨਗੇ |

Punjab government to celebrate parkash purab of Sri Guru Ravidass ji with full religious enthusiasm ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਏਗੀ ਪੰਜਾਬ ਸਰਕਾਰ

Exit mobile version