Nation Post

ਫਾਜ਼ਿਲਕਾ ‘ਚ ਭਿਆਨਕ ਸੜਕ ਹਾਦਸਾ ਵਾਪਰਿਆ; ਹਾਦਸੇ ‘ਚ ਨਵਜੰਮੇ ਬੱਚੇ ਸਮੇਤ 3 ਲੋਕਾਂ ਦੀ ਮੌਤ।

ਫਾਜ਼ਿਲਕਾ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਨਵਜੰਮੇ ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਫਾਜ਼ਿਲਕਾ ਤੋਂ ਗੱਡੀ ਵਿੱਚ ਇੱਕ ਪਰਿਵਾਰ ਵਿਆਹ ਸਮਾਗਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ ਗੱਡੀ ਦੀ ਪਹਿਲਾਂ ਸੜਕ ‘ਤੇ ਖੜ੍ਹੇ ਟਰੱਕ ਨਾਲ ਟਕਰ ਹੁੰਦੀ ਹੈ | ਜਿਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਦੂਜੇ ਟਰੱਕ ਨਾਲ ਟਕਰਾ ਜਾਂਦੀ ਹੈ ।

ਇਸ ਘਟਨਾ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗੱਡੀ ‘ਚ 5 ਲੋਕ ਬੈਠੇ ਹੋਏ ਸੀ। ਇਸ ਦੇ ਨਾਲ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਸੂਚਨਾ ਹਾਸਿਲ ਕੀਤੀ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹੁਣ ਇਸ ਦੇ ਨਾਲ ਹੀ ਪੁਲਿਸ ਨੇ ਪੂਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸੜਕ ਹਾਦਸੇ ਵਿੱਚ ਕਾਰ ‘ਚ ਇਕ ਹੀ ਪਰਿਵਾਰ ਦੇ 5 ਲੋਕ ਸਵਾਰ ਸੀ, ਜਿਨ੍ਹਾਂ ਵਿਚੋਂ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ 3 ਹਸਪਤਾਲ ਚ ਦਾਖ਼ਲ ਹਨ,ਜਿਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ| ਜਿਨ੍ਹਾਂ ਦੀ ਮੌਤ ਹੋਈ ਉਨ੍ਹਾਂ ਵਿੱਚ ਇੱਕ 6 ਮਹੀਨੇ ਦੇ ਬੱਚਾ ਵੀ ਸ਼ਾਮਿਲ ਸੀ | ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ |

Exit mobile version