ਬਾਲੀਵੁੱਡ ਅਭਿਨੇਤਾ ਟਾਈਗਰ ਸ਼ਰਾਫ ਨੇ ਸੋਸ਼ਲ ਮੀਡੀਆ ‘ਤੇ ਆਪਣੀ ਵਰਕਆਊਟ ਵੀਡੀਓ ਸ਼ੇਅਰ ਕੀਤੀ ਹੈ। ਟਾਈਗਰ ਸ਼ਰਾਫ ਆਪਣੀ ਫਿਟਨੈੱਸ ਦਾ ਬਹੁਤ ਧਿਆਨ ਰੱਖਦੇ ਹਨ। ਟਾਈਗਰ ਆਪਣੀ ਫਿਟਨੈੱਸ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਟਾਈਗਰ ਅਕਸਰ ਆਪਣੇ ਵਰਕਆਊਟ ਦੌਰਾਨ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ।
ਟਾਈਗਰ ਨੇ ਆਪਣੇ ਇੰਸਟਾਗ੍ਰਾਮ ‘ਤੇ ਵਰਕਆਊਟ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਟਾਈਗਰ ਆਪਣੇ ਟ੍ਰੇਨਰ ਨਾਲ ਕਿੱਕ ਬਾਕਸਿੰਗ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਟਾਈਗਰ ਦੀ ਫਿਟਨੈੱਸ ਦੀ ਤਾਰੀਫ ਕਰ ਰਹੇ ਹਨ। ਟਾਈਗਰ ਜਲਦ ਹੀ ਫਿਲਮ ‘ਗਣਪਤ’ ‘ਚ ਨਜ਼ਰ ਆਉਣਗੇ। ਇਸ ਫਿਲਮ ‘ਚ ਉਨ੍ਹਾਂ ਨਾਲ ਕ੍ਰਿਤੀ ਸੈਨਨ ਹੋਵੇਗੀ। ਇਸ ਤੋਂ ਇਲਾਵਾ ਟਾਈਗਰ ਬਾਗੀ 4 ਅਤੇ ਰੈਂਬੋ ਵਿੱਚ ਵੀ ਨਜ਼ਰ ਆਉਣਗੇ।