Nation Post

ਬਠਿੰਡਾ ‘ਚ ਦਿੱਲੀ ਪਬਲਿਕ ਸਕੂਲ ਦੀ ਵੈਨ ‘ਤੇ ਕੈਂਟਰ ਦੀ ਹੋਈ ਜ਼ਬਰਦਸਤ ਟੱਕਰ,11 ਬੱਚਿਆਂ ਦੀ ਹਾਲਤ ਗੰਭੀਰ |

ਬਠਿੰਡਾ ਦੇ ਗੋਨਿਆਣਾ ਰੋਡ ‘ਤੇ ਦਿੱਲੀ ਪਬਲਿਕ ਸਕੂਲ ਦੀ ਵੈਨ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਜਿਸ ਕਾਰਨ ਸਕੂਲ ਵੈਨ ਪਲਟ ਚੁੱਕੀ ਹੈ ਅਤੇ ਉਸ ਵਿੱਚ ਸਵਾਰ 11 ਬੱਚਿਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ | ਇਸ ਘਟਨਾ ਦਾ ਪਤਾ ਲੱਗਣ ਤੇ ਸਮਾਜ ਸੇਵੀ ਸੰਸਥਾ ਦੇ ਮੈਂਬਰ ਮੌਕੇ ‘ਤੇ ਪਹੁੰਚ ਗਏ ਹਨ। ਉਨ੍ਹਾਂ ਨੇ ਜ਼ਖ਼ਮੀ ਬੱਚਿਆਂ ਨੂੰ ਸਕੂਲ ਵੈਨ ਵਿੱਚੋਂ ਬਾਹਰ ਕੱਢਿਆ ਅਤੇ ਬੱਚਿਆਂ ਨੂੰ ਇਲਾਜ ਲਈ ਬਠਿੰਡਾ ਅਤੇ ਗੋਨਿਆਣਾ ਮੰਡੀ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ ਹੈ |

ਪੁਲਿਸ ਨੇ ਦੱਸਿਆ ਹੈ ਕਿ ਹਾਦਸੇ ਵਾਲੀ ਜਗ੍ਹਾ ਤੋਂ ਸਬੂਤ ਇਕੱਠੇ ਕਰ ਲਏ ਗਏ ਹਨ। ਇਹ ਘਟਨਾ ਦੋਵਾਂ ਵਿੱਚੋ ਕਿਸ ਦੀ ਗਲਤੀ ਕਾਰਨ ਵਾਪਰੀ ਹੈ, ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Exit mobile version