Nation Post

ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਫੋਜ਼ੀ ਨੇ ਹੀ 4 ਫੋਜ਼ੀ ਜਵਾਨਾਂ ‘ਤੇ ਕੀਤੀ ਸੀ ਗੋਲੀਬਾਰੀ।

ਬਠਿੰਡਾ ਮਿਲਟਰੀ ਸਟੇਸ਼ਨ ਵਿੱਚ ਗੋਲੀਬਾਰੀ ਕਰਕੇ ਚਾਰ ਫੌਜੀ ਜਵਾਨਾਂ ਦੇ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ।ਪੁਲਿਸ ਨੇ ਇੱਕ ਫੌਜੀ ਜਵਾਨ ਨੂੰ ਗਿਰਫ਼ਤਾਰ ਕੀਤਾ ਹੈ। ਸੂਤਰਾਂ ਦੇ ਅਨੁਸਾਰ ਇਸ ਫੋਜ਼ੀ ਜਵਾਨ ਨੇ ਹੀ ਗੋਲੀਬਾਰੀ ਕਰਕੇ ਚਾਰ ਜਵਾਨਾਂ ਦਾ ਕਤਲ ਕੀਤਾ ਸੀ।ਪੁਲਿਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਨਿੱਜੀ ਰੰਜਿਸ਼ ਕਾਰਨ ਉਸ ਨੇ ਚਾਰ ਜਵਾਨਾਂ ਦਾ ਕਤਲ ਕੀਤਾ ਸੀ |ਉਸ ਦਾ ਕਹਿਣਾ ਹੈ ਕਿ ਉਹ ਜਵਾਨ ਉਸ ਨੂੰ ਜ਼ਲੀਲ ਕਰਦੇ ਸੀ ।

12 ਅਪ੍ਰੈਲ ਨੂੰ ਬਠਿੰਡਾ ਦੇ ਮਿਲਟਰੀ ਏਰੀਆ ਵਿੱਚ ਚਾਰ ਫੌਜੀ ਜਵਾਨਾਂ ਦੇ ਕਤਲ ਕੇਸ ਦੀ ਤਫ਼ਤੀਸ਼ ਫੌਜ ਤੇ ਪੁਲਿਸ ਵਿਭਾਗ ਵੱਲੋਂ ਮਿਲ ਕੇ ਕੀਤੀ ਜਾ ਰਹੀ ਸੀ । ਇਸ ਕੇਸ ਵਿੱਚ ਹੁਣ ਪਹਿਲੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Exit mobile version