Nation Post

ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ‘ਤੇ ਮਿਊਜ਼ਿਕ ਕੰਪੋਜ਼ਰ ਐਮਐਮ ਕੀਰਵਾਨੀ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ।

ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੂੰ ਪਦਮ ਸ਼੍ਰੀ ਐਵਾਰਡ ਦਾ ਸਨਮਾਨ ਮਿਲਿਆ ਹੈ ਅਤੇ ਇਹ ਸਨਮਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋ ਦਿੱਤਾ ਗਿਆ ਹੈ | ਇਹ ਪੁਰਸਕਾਰ ਸਮਾਗਮ ਬੁੱਧਵਾਰ 5 ਅਪ੍ਰੈਲ ਨੂੰ ਦਿੱਲੀ ਦੇ ਰਾਸ਼ਟਰਪਤੀ ਭਵਨ ‘ਚ ਆਯੋਜਿਤ ਕੀਤਾ ਗਿਆ ਹੈ | ਐਵਾਰਡ ਜਿੱਤਣ ਵਾਲਿਆਂ ਦੀ ਸੂਚੀ ਰਾਸ਼ਟਰਪਤੀ ਭਵਨ ਵੱਲੋਂ ਹਰ 26 ਜਨਵਰੀ ਨੂੰ ਜਾਰੀ ਕਰ ਦਿੱਤੀ ਜਾਂਦੀ ਹੈ।

ਅਦਾਕਾਰਾ ਰਵੀਨਾ ਟੰਡਨ ਨੂੰ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਰਵੀਨਾ ਟੰਡਨ ਫਿਲਮਾਂ ਤੋਂ ਬਿਨ੍ਹਾਂ ਲੰਬੇ ਸਮੇਂ ਤੋਂ ਮਹਿਲਾ ਸਸ਼ਕਤੀਕਰਨ,ਬਾਲ ਅਧਿਕਾਰ ਅਤੇ ਸਿੱਖਿਆ ਨਾਲ ਜੁੜੇ ਮੁੱਦਿਆਂ ‘ਚ ਵੀ ਆਪਣਾ ਯੋਗਦਾਨ ਦੇ ਰਹੀ ਹੈ। ਅਦਾਕਾਰਾ ਰਵੀਨਾ ਟੰਡਨ ਤੋਂ ਇਲਾਵਾ ਕੁਝ ਦਿਨ ਪਹਿਲਾ ਆਸਕਰ ਜਿੱਤਣ ਵਾਲੇ ਸੰਗੀਤਕਾਰ ਐਮਐਮ ਕੀਰਵਾਨੀ ਨੂੰ ਵੀ ਪਦਮ ਸ਼੍ਰੀ ਐਵਾਰਡ ਦਾ ਸਨਮਾਨ ਦਿੱਤਾ ਗਿਆ ਹੈ।

Exit mobile version