Nation Post

ਬਾਲੀਵੁੱਡ ਸਟਾਰ ਕੈਟਰੀਨਾ ਅਤੇ ਵਿੱਕੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਵਿਅਕਤੀ ਕਾਬੂ 

ਬਾਲੀਵੁੱਡ ਦੀ ਸਟਾਰ ਜੋੜੀ ਕਹੇ ਜਾਣ ਵਾਲੇ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਜਾਣਕਾਰੀ ਦਿੰਦੇ ਹੋਏ ਮੁੰਬਈ ਪੁਲਿਸ ਨੇ ਦੱਸਿਆ ਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਇਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਇਸ ਤੋਂ ਬਾਅਦ ਅਣਪਛਾਣਤੇ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ।

ਧਮਕੀ ਦੇਣ ਵਾਲਾ ਵਿਅਕਤੀ ਕਾਬੂ 

ਜਾਣਕਾਰੀ ਮੁਤਾਬਕ ਕੈਟਰੀਨਾ ਅਤੇ ਵਿੱਕੀ ਕੌਸ਼ਲ ਨੂੰ ਧਮਕੀਆਂ ਦੇਣ ਵਾਲੇ ਵਿਅਕਤੀ ਦਾ ਨਾਂ ਮਨਵਿੰਦਰ ਸਿੰਘ ਹੈ, ਜੋ ਹੁਣ ਪੁਲਿਸ ਦੀ ਗ੍ਰਿਫਤ ‘ਚ ਹੈ। ਮਨਵਿੰਦਰ ਕੈਟਰੀਨਾ ਕੈਫ ਦਾ ਬਹੁਤ ਵੱਡਾ ਫੈਨ ਹੈ ਅਤੇ ਅਦਾਕਾਰਾ ਨਾਲ ਵਿਆਹ ਵੀ ਕਰਨਾ ਚਾਹੁੰਦਾ ਹੈ। ਇਸੇ ਕਾਰਨ ਮਨਵਿੰਦਰ ਪਿਛਲੇ ਕੁਝ ਮਹੀਨਿਆਂ ਤੋਂ ਸੋਸ਼ਲ ਮੀਡੀਆ ‘ਤੇ ਕੈਟਰੀਨਾ ਨੂੰ ਲਗਾਤਾਰ ਪ੍ਰੇਸ਼ਾਨ ਕਰ ਰਿਹਾ ਸੀ। ਦੱਸ ਦਈਏ ਕਿ ਵਿੱਕੀ ਕੌਸ਼ਲ ਦੀ ਸ਼ਿਕਾਇਤ ਦੇ ਆਧਾਰ ‘ਤੇ ਸਾਂਤਾਕਰੂਜ਼ ਪੁਲਿਸ ਸਟੇਸ਼ਨ ‘ਚ ਦੋਸ਼ੀ ਦੇ ਖਿਲਾਫ ਆਈਪੀਸੀ ਦੀ ਧਾਰਾ 506-2 (ਅਪਰਾਧਿਕ ਧਮਕੀ) ਅਤੇ 354-ਡੀ (ਪਿੱਛਾ ਕਰਨਾ) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।

ਕੈਟਰੀਨਾ ਨੇ ਹਾਲ ਹੀ ‘ਚ ਜਨਮਦਿਨ ਕੀਤਾ ਸੈਲੀਬ੍ਰੇਟ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ ਨੂੰ ਇੱਕ ਸਾਲ ਵੀ ਨਹੀਂ ਹੋਇਆ ਹੈ। ਹਾਲ ਹੀ ‘ਚ ਕੈਟਰੀਨਾ ਨੇ ਵਿਆਹ ਤੋਂ ਬਾਅਦ ਆਪਣਾ ਪਹਿਲਾ ਜਨਮਦਿਨ ਸੈਲੀਬ੍ਰੇਟ ਕੀਤਾ, ਜਿੱਥੇ ਵਿੱਕੀ ਕੌਸ਼ਲ ਦਾ ਭਰਾ ਸੰਨੀ ਕੌਸ਼ਲ ਅਤੇ ਕੈਟਰੀਨਾ ਦੇ ਕੁਝ ਦੋਸਤ ਮੌਜੂਦ ਸਨ। ਉਨ੍ਹਾਂ ਦੇ ਜਨਮਦਿਨ ਦੇ ਜਸ਼ਨ ਦੀਆਂ ਕਈ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਸਨ। ਵਿੱਕੀ ਕੌਸ਼ਲ ਕੈਟਰੀਨਾ ਦੇ ਜਨਮਦਿਨ ‘ਤੇ ਉਨ੍ਹਾਂ ਨਾਲ ਮੌਜੂਦ ਨਹੀਂ ਸਨ।

Exit mobile version