ਬ੍ਰਾਜ਼ੀਲ ਦੇ ਮਹਾਨ ਫੁੱਟਬਾਲਰ ਸ਼ੁਮਾਰ ਪੇਲੇ ਦਾ 82 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਦੀ ਬੇਟੀ ਕੇਲੀ ਨੈਸੀਮੈਂਟੋ ਨੇ ਇੰਸਟਾਗ੍ਰਾਮ ‘ਤੇ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ 20ਵੀਂ ਸਦੀ ਦੇ ਮਹਾਨ ਫੁੱਟਬਾਲਰ ਪੇਲੇ ਨੂੰ ਕੋਲਨ ਕੈਂਸਰ ਸੀ, ਜਿਸ ਕਾਰਨ ਉਨ੍ਹਾਂ ਨੂੰ ਪਿਛਲੇ ਮਹੀਨੇ ਸਾਓ ਪਾਓਲੋ ਦੇ ਅਲਬਰਟ ਆਈਨਸਟਾਈਨ ਇਜ਼ਰਾਇਲੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਦੌਰਾਨ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਪੇਲੇ ਨੇ 1958, 1962 ਅਤੇ 1970 ਵਿਸ਼ਵ ਕੱਪ ਵਿੱਚ ਬ੍ਰਾਜ਼ੀਲ ਦੀ ਅਗਵਾਈ ਕੀਤੀ ਸੀ।
ਬ੍ਰਾਜ਼ੀਲ ਦੇ ਮਹਾਨ ਫੁੱਟਬਾਲਰ ਪੇਲੇ ਦਾ ਕੈਂਸਰ ਨਾਲ ਦਿਹਾਂਤ, 82 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ

footballer pele