Nation Post

ਭਗਵੰਤ ਮਾਨ ਨੇ ਪ੍ਰਧਾਨਮੰਤਰੀ ਮੋਦੀ ਨਾਲ ਲੈ ਲਿਆ ਸਿੱਧਾ ਪੰਗਾ !ਕਹਿੰਦੇ ਪੰਜਾਬ ਗੋਲੀ ਖਾਣ ਤੋਂ ਡਰਦਾ ਨਹੀਂ !

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੁਰੰਤ ਸੂਬੇ ਨੂੰ ਦੇਣ ਦਾ ਮਤਾ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਮਤੇ ਨੂੰ ਕਾਂਗਰਸ, ਅਕਾਲੀ ਦਲ ਤੇ ਬਸਪਾ ਨੇ ਸਮਰਥਨ ਦਿੱਤਾ। ਦੂਜੇ ਪਾਸੇ ਭਾਜਪਾ ਨੇ ਇਸ ਦਾ ਵਿਰੋਧ ਕਰਦਿਆਂ ਮਾਨ ਸਰਕਾਰ ਦੀ ਨੀਅਤ ‘ਤੇ ਸਵਾਲ ਖੜ੍ਹੇ ਕੀਤੇ।

ਮਤਾ ਪਾਸ ਹੋਣ ਤੋਂ ਬਾਅਦ ਮੁੱਖ ਮੰਤਰੀ BHAGWANT MAN ਨੇ ਕਿਹਾ ਕਿ ਉਹ ਪੰਜਾਬ ਨੂੰ ਬਚਾਉਣ ਲਈ ਸੰਸਦ ਦੇ ਅੰਦਰ ਤੇ ਬਾਹਰ ਤੇ ਸੜਕਾਂ ‘ਤੇ ਲੜਾਈ ਲੜਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸੂਬੇ ਦੀ ਵੰਡ ਹੋਈ ਤਾਂ ਰਾਜਧਾਨੀ ਮੂਲ ਰਾਜ ਕੋਲ ਹੀ ਰਹੀ। ਇਸ ਲਈ ਚੰਡੀਗੜ੍ਹ ‘ਤੇ ਪੰਜਾਬ ਦਾ ਦਾਅਵਾ ਹੈ।

 

Exit mobile version