Nation Post

ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ SC ‘ਚ ਸੁਣਵਾਈ: FIR ਦਰਜ ਨਾ ਕਰਨ ‘ਤੇ ਦਿੱਲੀ ਪੁਲਿਸ ਨੂੰ ਭੇਜਿਆ ਨੋਟਿਸ |

ਦਿੱਲੀ ਦੇ ਜੰਤਰ-ਮੰਤਰ ‘ਤੇ ਮਹਿਲਾ ਪਹਿਲਵਾਨਾਂ ਦਾ ਧਰਨਾ ਮੰਗਲਵਾਰ ਨੂੰ 3 ਦਿਨ ਵੀ ਜਾਰੀ ਹੈ। ਇਸ ਦੌਰਾਨ ਸੁਪਰੀਮ ਕੋਰਟ 7 ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਤਿਆਰ ਹੋ ਗਈ ਹੈ। ਅਦਾਲਤ ਨੇ ਕਿਹਾ, ‘ਪਹਿਲਵਾਨਾਂ ਨੇ ਪਟੀਸ਼ਨ ‘ਚ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਾਏ ਹਨ। ਇਨ੍ਹਾਂ ‘ਤੇ ਵਿਚਾਰ ਕਰਨ ਦੀ ਲੋੜ ਹੈ। ਹੁਣ ਇਸ ਕੇਸ ਦੀ ਸੁਣਵਾਈ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ।

ਸੀਜੇਆਈ ਡੀਵਾਈ ਚੰਦਰਚੂੜ ਨੇ ਵੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਅਤੇ ਭਾਜਪਾ ਦੇ ਸਾਂਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਵਿਰੁੱਧ ਐਫਆਈਆਰ ਦਰਜ ਨਾ ਕਰਨ ਲਈ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ 7 ਮਹਿਲਾ ਸ਼ਿਕਾਇਤਕਰਤਾਵਾਂ ਦੇ ਨਾਂ ਨਿਆਂਇਕ ਰਿਕਾਰਡ ਤੋਂ ਹਟਾ ਦੇਣ ਲਈ ਆਖਿਆ ਹੈ, ਤਾਂ ਜੋ ਉਨ੍ਹਾਂ ਦੀ ਪਛਾਣ ਸਾਹਮਣੇ ਨਾ ਆ ਸਕੇ। 7 ਮਹਿਲਾ ਪਹਿਲਵਾਨਾਂ ਨੇ ਸੋਮਵਾਰ ਨੂੰ ਬੀਜੇਪੀ ਸਾਂਸਦ ਬ੍ਰਿਜ ਭੂਸ਼ਣ ਸ਼ਰਣ ਸਿੰਘ ਦੇ ਵਿਰੁੱਧ ਐੱਫਆਈਆਰ ਦਰਜ ਕਰਨ ਲਈ ਪਟੀਸ਼ਨ ਦਰਜ਼ ਕੀਤੀ ਹੈ।

ਅਦਾਲਤ ਨੇ ਇਸ ਮਾਮਲੇ ‘ਚ 7 ਪਹਿਲਵਾਨਾਂ ਦੀ ਪਟੀਸ਼ਨ ਨੂੰ ਸਵੀਕਾਰ ਕੀਤਾ ਹੈ। ਜਿਸ ਵਿੱਚ ਸਾਂਸਦ ਬ੍ਰਿਜ ਭੂਸ਼ਣ ਦੇ ਵਿਰੁੱਧ ਐਫਆਈਆਰ ਦਰਜ ਕਰਨ ਦੀ ਅਪੀਲ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਨੋਟਿਸ ਭੇਜ ਕੇ ਜਵਾਬ ਦੀ ਮੰਗ ਕੀਤੀ ਹੈ।

Exit mobile version