Nation Post

ਮਾਨ ਸਰਕਾਰ ਦਾ ਅਹਿਮ ਫੈਸਲਾ, ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਵਾਲੀਆਂ ਵੋਲਵੋ ਬੱਸਾਂ ‘ਚ ਮਿਲੇਗੀ ਪਾਣੀ ਦੀ ਬੋਤਲ

cm mann

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਰਾਜ ਦੀਆਂ ਵੋਲਵੋ ਬੱਸਾਂ ਵਿੱਚ ਸਵਾਰੀਆਂ ਨੂੰ ਪੀਣ ਵਾਲੇ ਪਾਣੀ ਦੀਆਂ ਬੋਤਲਾਂ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।… ਪੰਜਾਬ ਰਾਜ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਵਾਸੀਆਂ ਦੀ ਸਹੂਲਤ ਲਈ ਪੰਜਾਬ ਰਾਜ ਤੋਂ ਦਿੱਲੀ ਹਵਾਈ ਅੱਡੇ ਤੱਕ ਸ਼ੁਰੂ ਕੀਤੀ ਗਈ ਵੋਲਵੋ ਬੱਸ ਸੇਵਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਰੂਟ ‘ਤੇ ਵੋਲਵੋ ਬੱਸ 100 ਰੁਪਏ ਪ੍ਰਤੀ ਕਿਲੋਮੀਟਰ ਦੇ ਕਰੀਬ ਮਿਲ ਰਹੀ ਹੈ।

ਦੱਸ ਦੇਈਏ ਕਿ ਇਸਦੇ ਨਾਲ ਹੀ ਬੱਸਾਂ ਦਾ ਕਿਰਾਇਆ ਵੀ ਤੁਹਾਡੀ ਜੇਬ ਤੇ ਅਸਰ ਨਹੀਂ ਪਾਵੇਗਾ। ਇਸ ਦੇ ਕਿਰਾਏ ਨੂੰ ਲੈ ਕੇ ਲੋਕਾਂ ਦੇ ਮਨ ‘ਚ ਕਈ ਸਵਾਲ ਸੀ। ਜਾਣਕਾਰੀ ਦੇ ਮੁਤਾਬਕ ਅੰਮ੍ਰਿਤਸਰ ਤੋਂ 1320, ਜਲੰਧਰ ਤੋਂ 1170 ਰੁ, ਲੁਧਿਆਣੇ ਤੋਂ 1000 ਰੁ ਤੁਸੀਂ 835 ਰੁਪਏ ਵਿੱਚ ਪਟਿਆਲਾ ਤੋਂ ਦਿੱਲੀ ਏਅਰਪੋਰਟ ਪਹੁੰਚ ਸਕੋਗੇ।

Exit mobile version