Nation Post

ਮਾਪਿਆਂ ਦੇ ਇਕਲੋਤੇ ਪੁੱਤ ਦੀ ਕੈਨੇਡਾ ਸੜਕ ਹਾਦਸੇ ‘ਚ ਹੋਈ ਮੌਤ, ਨੌਜਵਾਨ ਪੜ੍ਹਾਈ ਲਈ ਗਿਆ ਸੀ ਕੈਨੇਡਾ |

ਇੱਕ ਮੰਦਭਾਗੀ ਘਟਨਾ ਕੈਨੇਡਾ ਤੋਂ ਸਾਹਮਣੇ ਆਈ ਹੈ | ਇੱਕ 26 ਸਾਲ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮੌਤ ਹੋ ਚੁੱਕੀ ਹੈ। ਇਹ ਨੌਜਵਾਨ ਪੰਜਾਬ ਦੇ ਭਵਾਨੀਗੜ੍ਹ ਸ਼ਹਿਰ ਦੇ ਨੇੜਲੇ ਪਿੰਡ ਬਲਿਆਲ ਦਾ ਸੀ |

ਮ੍ਰਿਤਕ ਨੌਜਵਾਨ ਦੀ ਪਛਾਣ ਦਲਵੀਰ ਸਿੰਘ ਵਜੋਂ ਕੀਤੀ ਗਈ ਹੈ। ਸੂਚਨਾ ਦੇ ਅਨੁਸਾਰ ਦਲਵੀਰ ਸਿੰਘ ਆਪਣੇ ਮਾਤਾ -ਪਿਤਾ ਦਾ ਇਕੱਲਾ-ਇਕੱਲਾ ਪੁੱਤਰ ਸੀ । ਦੱਸਿਆ ਜਾ ਰਿਹਾ ਹੈ ਕਿ ਦਲਵੀਰ ਸਿੰਘ 20 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਹੋਇਆ ਸੀ। ਮ੍ਰਿਤਕ ਨੌਜਵਾਨ ਓਂਟਾਰੀਓ ਦੇ ਮਿਸੀਸਾਗਾ ਸ਼ਹਿਰ ਵਿੱਚ ਰਹਿ ਰਿਹਾ ਸੀ। ਪਿਛਲੇ ਐਤਵਾਰ ਦੇ ਦਿਨ ਜਦੋਂ ਦਲਵੀਰ ਸਿੰਘ ਟਰੱਕ ਚਲਾ ਕੇ ਜਾ ਰਿਹਾ ਸੀ ਤਾਂ ਇਸ ਦੌਰਾਨ ਓਵਰਟੇਕ ਕਰਦੇ ਸਮੇਂ ਇੱਕ ਟਰੱਕ-ਟਰਾਲੇ ਨੇ ਉਸ ਨੂੰ ਟੱਕਰ ਮਾਰੀ,ਜਿਸ ‘ਚ ਨੌਜਵਾਨ ਦਲਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ।

ਨੌਜਵਾਨ ਦਲਵੀਰ ਸਿੰਘ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਸਾਰੇ ਪਿੰਡ ਵਾਸੀ ਤੇ ਪਰਿਵਾਰ ਦੇ ਮੈਂਬਰ ਬਹੁਤ ਦੁੱਖ ਦੀ ਘੜੀ ਵਿੱਚ ਹਨ। ਪਿੰਡ ਵਾਸੀਆਂ ‘ਤੇ ਪਰਿਵਾਰ ਦੇ ਮੈਬਰਾਂ ਨੇ ਸੂਬਾ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਭਾਰਤ ਲੈ ਕੇ ਆਉਣ ਦਾ ਪ੍ਰਬੰਧ ਕੀਤਾ ਜਾਵੇ।

Exit mobile version