Nation Post

ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਸੱਚਖੰਡ ਬੱਲਾ ਹੋਣਗੇ ਨਤਮਸਤਕ;ਸੁਰੱਖਿਆ ਦਾ ਹੋਵੇਗਾ ਇੰਤਜ਼ਾਮ |

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਡੇਰਾ ਸੱਚਖੰਡ ਬੱਲਾਂ ਵਿਚ ਮੱਥਾ ਟੇਕਣਗੇ । ਵਿਧਾਇਕ ਬਲਕਾਰ ਸਿੰਘ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਸਮਾਗਮ ਦੀਆਂ ਤਿਆਰੀਆਂ ਦੀ ਜਾਂਚ ਕਰ ਚੁੱਕੇ ਹਨ।

ਅੱਜ ਇਲਾਕੇ ਵਿਚ ਸੁਰੱਖਿਆ ਵਿਵਸਥਾ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਆਉਣ-ਜਾਣ ਵਾਲੀ ਆਵਾਜਾਈ ਦੀ ਜਾਂਚ ਕੀਤੀ ਜਾ ਰਹੀ ਹੈ। ਡੇਰਾ ਸੱਚਖੰਡਾ ਬੱਲਾਂ ਵਿਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਤੇ ਵਿਵਸਥਾਵਾਂ ਕਰਨ ਤੋਂ ਬਾਅਦ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ |

ਸ਼ਰਧਾਲੂਆਂ ਲਈ ਪਾਰਕਿੰਗ, ਸਾਫ-ਸਫਾਈ ਅਤੇ ਬੈਠਣ ਦੇ ਸਾਰੇ ਇੰਤਜ਼ਾਮ ਕੀਤੇ ਗਏ ਹਨ ਤਾਂ ਕਿ ਸ਼ਰਧਾਲੂਆਂ ਨੂੰ ਕਿਸੇ ਵੀ ਤਰੀਕੇ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਐੱਸਐੱਸਪੀ ਜਲੰਧਰ ਸਵਰਨਦੀਪ ਸਿੰਘ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ‘ਤੇ ਹਾਜ਼ਰ ਹਨ।

Exit mobile version