Nation Post

ਲੁਧਿਆਣਾ ਦੇ ਖੰਨਾ ‘ਚ ਪਿਤਾ ਨੇ ਅੰਧਵਿਸ਼ਵਾਸ ਦੇ ਚੱਕਰ ‘ਚ 5 ਸਾਲਾ ਧੀ ਦਾ ਕੀਤਾ ਕਤਲ।

ਲੁਧਿਆਣਾ ਦੇ ਨੇੜੇ ਖੰਨਾ ‘ਚ ਇਕ ਪਿਤਾ ਨੇ ਅੰਧਵਿਸ਼ਵਾਸ ਦੇ ਚੱਕਰ ‘ਚ ਆਪਣੀ ਹੀ 5 ਸਾਲ ਦੀ ਧੀ ਦਾ ਕਤਲ ਕਰ ਦਿੱਤਾ ਹੈ । ਬੱਚੀ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਪਤਨੀ ਸਮੇਤ ਫਰਾਰ ਹੋ ਗਿਆ। ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਮਿਲੀ। ਪੁਲਿਸ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ।

ਖ਼ਬਰਾਂ ਦੇ ਅਨੁਸਾਰ ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਗਊਸ਼ਾਲਾ ਵਜੋਂ ਕੀਤੀ ਗਈ ਹੈ। ਉਸ ਨੇ ਪਿੰਡ ਨੇੜੇ ਨਾਰੀਅਲ ਤੋੜਨ ਦੇ ਬਹਾਨੇ ਧੀ ਨੂੰ ਨਹਿਰ ਵਿੱਚ ਧੱਕਾ ਦੇ ਕੇ ਮਾਰ ਦਿੱਤਾ। ਮੁਲਜ਼ਮ ਦੇ ਖ਼ਿਲਾਫ਼ ਉਸ ਦੇ ਭਰਾ ਗੁਰਚਰਨ ਸਿੰਘ ਵੱਲੋਂ ਕੇਸ ਦਰਜ ਕਰਵਾਇਆ ਗਿਆ ਹੈ।

ਪੁਲਿਸ ਨੂੰ ਦੱਸਿਆ ਕਿ ਭਾਈ ਗੁਰਪ੍ਰੀਤ ਸਿੰਘ ਸੋਮਵਾਰ ਸਵੇਰੇ 8 ਵਜੇ ਆਪਣੀ ਪਤਨੀ, 8 ਸਾਲਾ ਪੁੱਤਰ ਅਤੇ 5 ਸਾਲਾ ਧੀ ਨੂੰ ਮੋਟਰਸਾਈਕਲ ‘ਤੇ ਨਾਲ ਲੈ ਕੇ ਗਿਆ ਸੀ, ਪਰ ਜਦੋਂ ਉਹ ਤਿੰਨ ਘੰਟੇ ਬਾਅਦ ਵਾਪਸ ਪਰਤਿਆ ਤਾਂ ਉਸ ਦੀ ਬੇਟੀ ਨਾਲ ਨਹੀਂ ਸੀ |

ਗੁਰਚਰਨ ਸਿੰਘ ਨੇ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਉਸ ਦੀ ਧੀ ਬਾਰੇ ਪੁੱਛਿਆ, ਪਰ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਆਪਣੇ ਪੱਧਰ ‘ਤੇ ਜਾਂਚ ਕਰਨ ‘ਤੇ ਗੁਰਚਰਨ ਸਿੰਘ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਨੇ ਹੀ ਆਪਣੀ ਧੀ ਦਾ ਕਤਲ ਕਰ ਦਿੱਤਾ ਹੈ। ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਦੇ ਨਾਲ ਇੱਕ ਅਣਪਛਾਤੇ ਮੁਲਜ਼ਮ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਲੰਮੇ ਸਮੇਂ ਤੋਂ ਢੋਂਗੀ ਬਾਬਿਆਂ ਦੇ ਨਾਲ ਰਹਿੰਦਾ ਸੀ। ਮੁਲਜ਼ਮ ਗੁਰਪ੍ਰੀਤ ਸਿੰਘ ਨੇ ਆਪਣੇ ਭਰਾ ਨੂੰ ਦੱਸਿਆ ਸੀ ਕਿ ਉਸ ਨੂੰ ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਆਪਣੀ ਧੀ ਦੀ ਬਲੀ ਦੇਣੀ ਪਵੇਗੀ। ਇਸ ਤੋਂ ਬਾਅਦ ਹੀ ਉਸ ਦੇ ਘਰ ਵਿੱਚ ਸੁੱਖ ਸ਼ਾਂਤੀ ਹੋਵੇਗੀ । ਹੁਣ ਪੁਲਿਸ ਨੇ ਮਾਮਲੇ ਦੀ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version