ਨਵੀਂ ਦਿੱਲੀ: ਨਵੰਬਰ ਚੜ੍ਹਦੇ ਹੀ ਮਹਿੰਗਾਈ ਤੋਂ ਜਨਤਾ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਤੇਲ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 115.50 ਦੀ ਕਟੌਤੀ ਕੀਤੀ ਹੈ। ਇਹ ਕਟੌਤੀ ਅੱਜ ਤੋਂ ਹੀ ਲਾਗੂ ਕਰ ਦਿੱਤੀ ਗਈ ਹੈ।
ਇਸ ਤੋਂ ਬਾਅਦ ਨਵੀਂ ਦਿੱਲੀ ਵਿੱਚ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 1,744, ਕੋਲਕਾਤਾ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 1,846, ਮੁੰਬਈ ਵਿੱਚ 1,696 ਅਤੇ ਚੇਨਈ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 2,009.50 ਦੀ ਬਜਾਏ 1,893 ਰੁਪਏ ਵਿੱਚ ਉਪਲਬਧ ਹੋਵੇਗੀ।
                                    