ਪੰਜਾਬ ਵਿੱਚ ਕੇਂਦਰ ਸਰਕਾਰ ਨੇ ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ ਚੱਲ ਰਹੀ ਕਾਰਵਾਈ ’ਤੇ ਨਜ਼ਰ ਰੱਖੀ ਹੋਈ ਹੈ। ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੇ ਸੋਸ਼ਲ ਮੀਡੀਆ ਅਕਾਊਂਟ ਵੀ ਲਗਾਤਾਰ ਬੈਨ ਕੀਤੇ ਜਾ ਰਹੇ ਹਨ। ਇਸ ਕਾਰਵਾਈ ਦੇ ਵਿਚਕਾਰ ਭਾਰਤ ਸਰਕਾਰ ਨੇ ਹੁਣ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਵੀ ਬੈਨ ਕਰ ਦਿੱਤਾ ਹੈ।
ਕੇਂਦਰ ਸਰਕਾਰ ਨੇ ਇਹ ਕਾਰਵਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਿਰੁੱਧ ਕੀਤੀ ਹੈ। ਕੇਂਦਰ ਸਰਕਾਰ ਨੇ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ SimranjeetSada ਨੂੰ ਬੈਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਅਕਾਊਂਟ ਹਾਲੇ ਵੀ ਚੱਲ ਰਿਹਾ ਹੈ।
ਸੰਸਦ ਦੇ ਇੱਕ ਜ਼ਿੰਮੇਵਾਰ ਮੈਂਬਰ ਹੋਣ ਦੇ ਨਾਤੇ, ਮੈਂ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਨ੍ਹਾਂ ਨੂੰ ਇਹ ਕਦਮ ਨਹੀਂ ਚੁੱਕਣਾ ਚਾਹੀਦਾ,ਜਿਸ ਦੇ ਨਾਲ ਉਨ੍ਹਾਂ ਦੀ ਸਰਕਾਰ ਦਾ ਨੁਕਸਾਨ ਹੋਵੇ |