Nation Post

ਸਿਹਤ ਸਹੂਲਤਾਂ ਦੇਣ ਲਈ ਕੰਮ ਕਰ ਰਹੇ CM ਮਾਨ, ਬੋਲੇ- ਲੋਕਾਂ ਨੂੰ 75 ਕਲੀਨਿਕ ਕੀਤੇ ਜਾਣਗੇ ਸਮਰਪਿਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਕ ਅਸੀਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਕੰਮ ਕਰ ਰਹੇ ਹਾਂ। 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਮੈਂ ਅਧਿਕਾਰੀਆਂ ਨਾਲ ‘ਆਮ ਆਦਮੀ ਕਲੀਨਿਕ’ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਜਲਦੀ ਹੀ ਇਨ੍ਹਾਂ ਕੰਮਾਂ ਦਾ ਜਾਇਜ਼ਾ ਲੈਣ ਲਈ ਮੌਕੇ ਦਾ ਦੌਰਾ ਕਰਾਂਗਾ।

Exit mobile version