Nation Post

ਸਿੱਧੂ ਮੂਸੇਵਾਲਾ ਦੀ ਹਵੇਲੀ ਤੇ ਮੂਸਾ ਪਿੰਡ ‘ਚ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤੈਨਾਤ

Moosa Village

ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇਵਾਲਾ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੂਰੇ ਪਿੰਡ ‘ਚ ਪੁਲਿਸ ਫੋਰਸ ਤਾਇਨਾਤ ਹੈ। ਮੂਸੇਵਾਲਾ ਦੀ ਹਵੇਲੀ ਦੇ ਬਾਹਰ ਐਲਐਮਜੀ ਦੇ ਨਾਲ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ। ਹਰ ਆਉਣ ਵਾਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਤੇ ਹਮਲੇ ਦੇ ਖਦਸ਼ੇ ਕਾਰਨ ਇਹ ਸੁਰੱਖਿਆ ਵਧਾਈ ਗਈ ਹੈ। ਦੱਸ ਦੇਈਏ ਕਿ ਸਿੱਧੂ ਮੱਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਜਿਸ ਤੋਂ ਬਾਅਦ ਉਸ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।

Exit mobile version