ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਪੱਤਰ ਰਾਹੀਂ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਨਿੱਜੀ ਤੌਰ ’ਤੇ ਦਖ਼ਲ ਦੇ ਕੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਾਰੇ ਸਿੱਖ ਕੈਦੀਆਂ ਦੀ ਰਿਹਾਈ ਯਕੀਨੀ ਬਣਾਉਣ।
ਸੁਖਬੀਰ ਬਾਦਲ ਨੇ PM ਮੋਦੀ ਨੂੰ ਕੀਤੀ ਅਪੀਲ, ਆਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਜੇਲ੍ਹਾਂ ‘ਚ ਬੰਦ ਸਿੱਖ ਕੈਦੀਆਂ ਨੂੰ ਦਿੱਤੀ ਜਾਵੇ ਰਿਹਾਈ
