Monday, January 12, 2026
HomePunjabਸੰਗਰੂਰ ਲੋਕ ਸਭਾ ਉਪ ਚੋਣ: ਸੁਭਾਸ਼ ਸ਼ਰਮਾ ਨੇ ਭਾਜਪਾ ਉਮੀਦਵਾਰ ਬਣਨ 'ਤੇ...

ਸੰਗਰੂਰ ਲੋਕ ਸਭਾ ਉਪ ਚੋਣ: ਸੁਭਾਸ਼ ਸ਼ਰਮਾ ਨੇ ਭਾਜਪਾ ਉਮੀਦਵਾਰ ਬਣਨ ‘ਤੇ ਕੇਵਲ ਢਿੱਲੋਂ ਨੂੰ ਦਿੱਤੀ ਵਧਾਈ, ‘ਆਪ’ ਨੂੰ ਲੈ ਕੇ ਕਹੀ ਇਹ ਗੱਲ

ਚੰਡੀਗੜ੍ਹ: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦੀ ਤਸਵੀਰ ਹੁਣ ਸਪੱਸ਼ਟ ਹੋ ਗਈ ਹੈ। ਇਸ ਸੀਟ ਲਈ ਭਾਜਪਾ, ਕਾਂਗਰਸ, ਆਪ ਅਤੇ ਅਕਾਲੀ ਦਲ ਨੇ ਆਪੋ-ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਅਤੇ ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਚੋਣ ਮੈਦਾਨ ਵਿੱਚ ਉਤਾਰੇ ਜਾਣ ‘ਤੇ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਪੰਜਾਬ ਦੇ ਦਿੱਗਜ ਆਗੂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਲੋਕ ਸਭਾ ਉਪ ਚੋਣ ਲਈ ਭਾਜਪਾ ਦਾ ਉਮੀਦਵਾਰ ਬਣਾਏ ਜਾਣ ‘ਤੇ ਹਾਰਦਿਕ ਵਧਾਈ। ਇਹ ਚੋਣ ‘ਆਪ’ ਪੰਜਾਬ ਦੇ ਕੁਸ਼ਾਸਨ ਤੋਂ ਮੁਕਤੀ ਅਤੇ ਪੰਜਾਬ ‘ਚ ਭਾਜਪਾ ਦੇ ਉਭਾਰ ਦਾ ਮੋੜ ਹੋਵੇਗਾ। #ਭਾਜਪਾ

RELATED ARTICLES

LEAVE A REPLY

Please enter your comment!
Please enter your name here

Most Popular

Recent Comments