Nation Post

ਕਾਂਗਰਸ ਪਾਰਟੀ ਨੇ ਪੰਜਾਬ ਤੋਂ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪੱਤਰ ਪ੍ਰੇਰਕ : ਲੋਕਾ ਸਭਾ ਚੋਣਾਂ ਨੂੰ ਵੇਖਦੇ ਹੋਏ ਸਿਆਸੀਆਂ ਪਾਰਟੀਆ ਵੱਲੋਂ ਇੱਕ-ਇੱਕ ਕਰਕੇ ਆਪਣੇ ਪੱਤੇ ਖੋਲ੍ਹੇ ਜਾ ਰਹੇ ਹਨ। ਇਸ ਕੜੀ ਤਹਿਤ ਹੁਣ ਕਾਂਗਰਸ ਵੱਲੋਂ ਵੀ ਵੱਡੀਆਂ ਸੀਟਾਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਕਾਂਗਰਸ ਦੇ ਵੱਲੋਂ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਨੇ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਇਸ ਤੋਂ ਇਲਾਵਾ ਬਠਿੰਡਾ ਤੋਂ ਜੀਤ ਮਹਿੰਦਰ ਨੂੰ ਟਿਕਟ ਦਿੱਤੀ ਹੈ ਜਦਕਿ ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਵਿਰੋਧੀਆਂ ਨੂੰ ਟੱਕਰ ਦੇਣਗੇ। ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਇਸ ਦੇ ਨਾਲ ਅਮਰ ਸਿੰਘ ਨੂੰ ਫਤਿਹਗੜ੍ਹ ਸਾਹਿਬ ਤੋਂ ਟਿਕਟ ਦਿੱਤੀ ਹੈ।

ਬਾਕੀ ਪਾਰਟੀਆਂ ਵੱਲੋਂ ਜਿਆਦਾਤਰ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਗਏ ਹਨ।ਪਟਿਆਲਾ, ਸੰਗਰੂਰ, ਬਠਿੰਡਾ, ਅੰਮ੍ਰਿਤਸਰ ‘ਚ ਜਬਰਦਸਤ ਮੁਕਾਬਲਾ ਵੇਖਣ ਨੂੰ ਮਿਲੇਗਾ। ਸਾਰੀਆਂ ਪਾਰਟੀਆਂ ਵੱਲੋਂ ਇੱਕ-ਇੱਕ ਸੀਟ ਨੂੰ ਜਿੱਤਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ।ਸਾਰੀਆਂ ਪਾਰਟੀਆਂ ਵੱਲੋਂ ਆਪਣੇ-ਆਪਣੇ ਮੁੱਦੇ ਲੋਕਾਂ ਅੱਗੇ ਰੱਖੇ ਜਾ ਰਹੇ ਹਨ। ਹੁਣ ਵੇਖਣਾ ਹੋਵੇਗਾ ਕਿ ਇਸ ਵਾਰ ਲੋਕ ਸਭਾ ਚੋਣਾਂ ‘ਚ ਕਿਸ ਪਾਰਟੀ ਅਤੇ ਕਿਹੜੇ-ਕਿਹੜੇ ਉਮੀਦਵਾਰਾਂ ‘ਤੇ ਪੰਜਾਬ ਦੀ ਜਨਤਾ ਯਕੀਨ ਕਰੇਗੀ।

Exit mobile version