Nation Post

ਨੌਜਵਾਨ ਨੇ ਵਿਦੇਸ਼ ਭੇਜਣ ਦੇ ਨਾਂ ਤੇ ਮਾਰੀ ਲੱਖਾਂ ਰੁਪਿਆਂ ਦੀ ਠੱਗੀ

ਫ਼ਿਰੋਜ਼ਪੁਰ (ਨੇਹਾ): ਵਿਦੇਸ਼ ਭੇਜਣ ਦੇ ਬਹਾਨੇ ਇਕ ਵਿਅਕਤੀ ਤੋਂ 2 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ 3 ਵਿਅਕਤੀਆਂ ਖਿਲਾਫ਼ ਆਈਪੀਸੀ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ 2014 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ਤਹਿਤ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਰਮਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਾਗਰ ਪੁੱਤਰ ਸੁਰਜੀਤ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਅਤੇ ਬਿਆਨਾਂ ਵਿੱਚ ਦੋਸ਼ ਲਗਾਇਆ ਹੈ ਕਿ ਸਤਨਾਮ ਸਿੰਘ, ਛਿੰਦਰਪਾਲ ਸਿੰਘ ਅਤੇ ਮਹਿੰਦਰ ਸਿੰਘ ਨੇ ਉਸ ਨੂੰ ਵਿਦੇਸ਼ ਭੇਜਣ ਦੇ ਬਹਾਨੇ ਉਸ ਤੋਂ 2 ਲੱਖ 60 ਹਜ਼ਾਰ ਰੁਪਏ ਲੈ ਲਏ ਸਨ ਪਰ ਅੱਜ ਤੱਕ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਹੈ ਅਤੇ ਨਾ ਹੀ ਨਾਮਜ਼ਦ ਵਿਅਕਤੀਆਂ ਵੱਲੋਂ ਉਸ ਤੋਂ ਲਏ ਪੈਸੇ ਵਾਪਸ ਕੀਤੇ ਗਏ ਹਨ। ਰਮਨ ਕੁਮਾਰ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਪੁਲਿਸ ਵੱਲੋਂ ਨਾਮਜ਼ਦ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Exit mobile version