Nation Post

ਅੰਮ੍ਰਿਤਸਰ ਲੋਕ ਸਭਾ ਸੀਟ 2024: ਅੰਮ੍ਰਿਤਸਰ ‘ਚ 1 ਵਜੇ ਤੱਕ 32.18% ਹੋਈ ਵੋਟਿੰਗ

ਅੰਮ੍ਰਿਤਸਰ (ਮਨਮੀਤ ਕੌਰ) – ਅੰਮ੍ਰਿਤਸਰ ਲੋਕ ਸਭਾ ਹਲਕੇ ‘ਚ ਚੋਣਾਂ ਦੇ ਅੰਤਿਮ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ‘ਚ 16 ਲੱਖ ਤੋਂ ਵੱਧ ਵੋਟਰਾਂ ਵੱਲੋਂ ਵੋਟ ਪਾਉਣ ਦੀ ਉਮੀਦ ਹੈ। ਨੌਂ ਵਿਧਾਨ ਸਭਾ ਹਲਕਿਆਂ ਵਿੱਚ 1700 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 20 ਹਜ਼ਾਰ ਤੋਂ ਵੱਧ ਸਟਾਫ਼ ਮੈਂਬਰ ਡਿਊਟੀ ‘ਤੇ ਹਨ।

ਲੋਕ ਸਭਾ ਸੀਟ ਲਈ 30 ਉਮੀਦਵਾਰ ਚੋਣ ਲੜ ਰਹੇ ਹਨ ਅਤੇ ਪੋਲਿੰਗ ਬੂਥਾਂ ‘ਤੇ ਅਰਧ ਸੈਨਿਕ ਬਲਾਂ ਦੀਆਂ 25 ਕੰਪਨੀਆਂ ਅਤੇ ਸੀਸੀਟੀਵੀ ਕੈਮਰਿਆਂ ਦੀ ਤਾਇਨਾਤੀ ਸਮੇਤ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ, ਸਵੇਰੇ 7 ਵਜੇ ਤੋਂ ਲੈ ਕੇ 1 ਵਜੇ ਤੱਕ ਅੰਮ੍ਰਿਤਸਰ ਦੇ ਲੋਕ ਸਭਾ ਹਲਕੇ ਵਿੱਚ 32.18 ਫੀਸਦੀ ਵੋਟਰਾਂ ਨੇ ਆਪਣੀ ਵੋਟ ਪਾਈ ਹੈ।

Exit mobile version